'ਮੈਂ ਵੀ ਮਨਜੀਤ ਸਿੰਘ ਹਾਂ' ਮੁਹਿੰਮ ਤਹਿਤ ਹਰਪਾਲ ਚੀਮਾ ਨੇ ਘਰੇ ਬੈਠ ਕੇ ਕੀਤਾ ਪ੍ਰਦਰਸ਼ਨ - ਹਰਪਾਲ ਚੀਮਾ
ਚੰਡੀਗੜ੍ਹ: ਆਮ ਆਦਮੀ ਪਾਰਟੀ ਵੱਲੋਂ PRTC ਬੱਸ ਦੇ ਡਰਾਇਵਰ ਮਨਜੀਤ ਸਿੰਘ ਦੇ ਪਰਿਵਾਰ ਨੂੰ 50 ਲੱਖ ਰੁਪਏ ਦੀ ਆਰਥਿਕ ਸਹਾਇਤਾ ਦਿਵਾਉਣ ਲਈ ਅੱਜ ਦੁਪਹਿਰ 12 ਵਜੇ ਤੋਂ “ਮੈਂ ਵੀ ਮਨਜੀਤ ਸਿੰਘ ਹਾਂ” ਮੁਹਿੰਮ ਤਹਿਤ ਰੋਸ-ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸੇ ਤਹਿਤ ਹੀ ਪਾਰਟੀ ਦੇ ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਨੇ ਆਪਣੇ ਘਰ ਦੇ ਅੰਦਰ ਬੈਠ ਕੇ "ਮੈਂ ਵੀ ਮਨਜੀਤ ਸਿੰਘ" ਦੀ ਤਖ਼ਤੀ ਫੜ੍ਹ ਕੇ ਪ੍ਰਦਰਸ਼ਨ ਕੀਤਾ।