ਤੇਲ ਦੀਆਂ ਕੀਮਤਾਂ 'ਚ ਵਾਧਾ ਕਰਕੇ ਆਮ ਜਨਤਾ 'ਤੇ ਬੋਝ ਪਾ ਰਹੀ ਕੇਂਦਰ ਅਤੇ ਸੂਬਾ ਸਰਕਾਰ: ਚੀਮਾ - ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ
ਚੰਡੀਗੜ੍ਹ: ਤੇਲ ਦੀਆਂ ਕੀਮਤਾਂ ਦੇ ਲਗਾਤਾਰ ਹੋਰ ਰਹੇ ਵਾਧੇ ਬਾਰੇ ਬੋਲਦਿਆਂ ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਨੇ ਕਿਹਾ ਕਿ ਕੇਂਦਰ ਸਰਕਾਰ ਕੋਰੋਨਾ ਮਹਾਂਮਾਰੀ ਦਾ ਨਾਜਾਇਜ਼ ਫਾਇਦਾ ਉਠਾ ਕੇ ਤੇਲ ਦੀਆਂ ਕੀਮਤਾਂ ਵਿੱਚ ਵਾਧਾ ਕਰਕੇ ਆਮ ਜਨਤਾ 'ਤੇ ਬੋਝ ਪਾਉਣ 'ਤੇ ਲੱਗੀ ਹੋਈ ਹੈ, ਇਸ ਦੇ ਨਾਲ ਅਕਾਲੀ ਦਲ ਨੂੰ ਵੀ ਲੰਮੇ ਹੱਥੀ ਲੈਂਦਿਆਂ ਕਿਹਾ ਅਕਾਲੀ ਦਲ ਕੇਂਦਰ ਵੱਲੋਂ ਲਏ ਜਾ ਰਹੇ ਲੋਕ ਵਿਰੋਧੀ ਫੈਸਲਿਆਂ 'ਤੇ ਮੋਹਰ ਲਾ ਰਹੀ ਹੈ। ਉੱਥੇ ਹੀ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਵੀ ਲੋਕ ਵਿਰੋਧੀ ਫੈਸਲੇ ਲੈ ਰਹੀ ਹੈ।