ਜ਼ਿਮਨੀ ਚੋਣਾਂ ਨੂੰ ਲੈ ਕੇ ਹਰਪਾਲ ਚੀਮਾ ਦੀ ਚੋਣ ਕਮਿਸ਼ਨ ਨੂੰ ਫਰਿਆਦ - bypoll election news
ਸੂਬੇ ਵਿੱਚ ਜ਼ਿਮਨੀ ਚੋਣਾਂ ਦੇ ਐਲਾਨ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਨੇਤਾ ਹਰਪਾਲ ਚੀਮਾ ਨੇ ਕਿਹਾ ਕਿ ਪਾਰਟੀ ਚਾਰ ਦੀਆਂ ਚਾਰਾਂ ਸੀਟਾਂ 'ਤੇ ਉਮੀਦਵਾਰ ਉਤਾਰੇਗੀ। ਆਮ ਆਦਮੀ ਪਾਰਟੀ ਆਪਣੇ ਉਮੀਦਵਾਰ ਕੋਰ ਕਮੇਟੀ ਦੀ ਮੀਟਿੰਗ ਤੋਂ ਬਾਅਦ ਐਲਾਨ ਕਰੇਗੀ। ਇਸ ਮੌਕੇ ਚੀਮਾ ਨੇ ਚੋਣ ਕਮਿਸ਼ਨ ਨੂੰ ਅਪੀਲ ਕਰਦਿਆਂ ਕਿਹਾ ਕਿ ਚਾਰਾਂ ਸੀਟਾਂ ਦੀ ਸੰਵੇਦਨਸ਼ੀਲਤਾ ਨੂੰ ਦੇਖਦੇ ਹੋਏ ਸਪੈਸ਼ਲ ਫੋਰਸ ਲਗਾਈ ਜਾਵੇ। ਨਸ਼ੇ ਨੂੰ ਲੈ ਕੇ ਵੀ ਚੀਮਾ ਨੇ ਕਿਹਾ ਕਿ ਚੋਣਾਂ ਵੇਲੇ ਸਿਆਸੀ ਪਾਰਟੀਆਂ ਵੱਲੋਂ ਵਰਤਾਏ ਜਾਣ ਵਾਲੇ ਨਸ਼ਿਆਂ 'ਤੇ ਵੀ ਖ਼ਾਸ ਧਿਆਨ ਦਿੱਤਾ ਜਾਵੇ।