"ਕਰਤਾਰਪੁਰ ਸਾਹਿਬ ਜਾ ਰਹੇ ਸ਼ਰਧਾਲੂਆਂ ਦੀ ਜਾਂਚ ਨੇ ਡੀਜੀਪੀ ਤੇ ਕੈਪਟਨ ਦਾ ਚਿਹਰਾ ਕੀਤਾ ਬੇਨਕਾਬ" - DGP, Captain face failure of pilgrims going to Kartarpur Sahib
ਪੰਜਾਬ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਨੇ ਕਿਹਾ ਕਿ ਡੀਜੀਪੀ ਦਿਨਕਰ ਗੁਪਤਾ ਕਰਤਾਰਪੁਰ ਸਾਹਿਬ ਸਬੰਧੀ 6 ਘੰਟਿਆਂ ਵਾਲੇ ਬਿਆਨ 'ਤੇ ਬੇਸ਼ੱਕ ਮੁਆਫ਼ੀ ਮੰਗ ਚੁੱਕੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਡੀਜੀਪੀ ਦਿਨਕਰ ਗੁਪਤਾ ਨੂੰ ਉਨ੍ਹਾਂ ਦੇ ਅਹੁਦੇ ਤੋਂ ਮੁਅੱਤਲ ਕਰ ਦੇਣਾ ਚਾਹੀਦਾ, ਕਿਉਂਕਿ ਡੀਜੀਪੀ ਵੱਲੋਂ ਦਿੱਤੇ ਬਿਆਨ ਕਾਰਨ ਆਈ.ਬੀ. ਵੱਲੋਂ ਗੁਰਦਾਸਪੁਰ ਦੇ ਵਿੱਚ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਆਈ.ਬੀ ਵੱਲੋਂ ਜਾਂਚ ਕਰਨ ਲਈ ਇੱਕ ਪੱਤਰ ਜਾਰੀ ਕੀਤਾ ਗਿਆ, ਜਿਸ ਨੂੰ ਗੁਰਦਾਸਪੁਰ ਦੇ ਐਸਐਸਪੀ ਤੇ ਕੈਬਿਨੇਟ ਮੰਤਰੀ ਸੁਖਜਿੰਦਰ ਰੰਧਾਵਾ ਵੱਲੋਂ ਦਿਖਾਇਆ ਗਿਆ। ਉਨ੍ਹਾਂ ਕਿਹਾ ਕਿ ਇਸ ਨਾਲ ਹੀ ਡੀਜੀਪੀ ਦਿਨਕਰ ਗੁਪਤਾ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਚਿਹਰਾ ਵੀ ਬੇਨਕਾਬ ਹੋ ਗਿਆ ਹੈ।