ਪਾਰਟੀਆਂ ਨੇ ਪੰਜਾਬ ਨੂੰ ਲੁੱਟ ਕੇ ਖਾਧਾ: ਹਰਪਾਲ ਚੀਮਾ - harpal cheema slams akali dal
ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਸਨਿੱਚਰਵਾਰ ਨੂੰ ਪਟਿਆਲਾ ਪੁੱਜੇ ਜਿੱਥੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਕਾਲੀ ਦਲ ਅਤੇ ਸੱਤਾ ਧਿਰ ਪਾਰਟੀ ਕਾਂਗਰਸ ਉੱਤੇ ਨਿਸ਼ਾਨੇ ਵਿੰਨ੍ਹੇ। ਉਨ੍ਹਾਂ ਕਿਹਾ ਕਿ 1992 ਵਿੱਚ ਪੰਜਾਬ ਉੱਤੇ 8 ਹਜ਼ਾਰ ਕਰੋੜ ਦਾ ਕਰਜ਼ਾ ਸੀ, ਬਾਅਦ ਵਿੱਚ ਲਗਾਤਾਰ ਅਕਾਲੀ ਦਲ ਅਤੇ ਕਾਂਗਰਸ ਨੇ ਰਾਜ ਕੀਤਾ ਹੈ। ਇਸ ਤੋਂ ਸਾਫ ਹੈ ਕਿ ਪਾਰਟੀਆਂ ਨੇ ਪੰਜਾਬ ਨੂੰ ਲੁੱਟ ਕੇ ਖਾਧਾ ਹੈ ਕਿਉਂਕਿ ਪੰਜਾਬ ਉੱਪਰ ਹੁਣ ਢਾਈ ਲੱਖ ਹਜ਼ਾਰ ਕਰੋੜ ਦਾ ਕਰਜ਼ਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਜੇ ਆਮ ਆਦਮੀ ਪਾਰਟੀ ਆਉਂਦੀ ਹੈ ਤਾਂ ਉਹ ਇਨ੍ਹਾਂ ਪਾਰਟੀਆਂ ਦੁਆਰਾ ਬਣਾਈਆਂ ਗਈਆਂ ਬੇਨਾਮੀ ਜਾਇਦਾਦਾਂ ਨੂੰ ਜ਼ਬਤ ਕਰਕੇ ਪੰਜਾਬ ਦਾ ਕਰਜ਼ਾ ਉਤਾਰੇਗੀ।