ਕਾਂਗਰਸ ਹੀ ਨਹੀਂ 'ਆਪ' ਵਿਧਾਇਕਾਂ ਦੇ ਵੀ ਹੋ ਰਹੇ ਫ਼ੋਨ ਟੈਪ: ਹਰਪਾਲ ਚੀਮਾ - ਆਮ ਆਦਮੀ ਪਾਰਟੀ ਦੇ ਆਗੂ ਹਰਪਾਲ ਚੀਮਾ
ਚੰਡੀਗੜ੍ਹ: ਕਾਂਗਰਸ ਵਿਧਾਇਕਾਂ ਦਾ ਫੋਨ ਟੈਪ ਕਰਾਉਣ ਦਾ ਮਾਮਲਾ ਭੱਖਦਾ ਜਾ ਰਿਹਾ ਹੈ। ਇਸ ਮਾਮਲੇ 'ਤੇ ਆਮ ਆਦਮੀ ਪਾਰਟੀ ਦੇ ਆਗੂ ਹਰਪਾਲ ਚੀਮਾ ਨੇ ਕਾਂਗਰਸ ਸਰਕਾਰ ਨੂੰ ਕਰੜੇ ਹੱਥੀ ਲਿਆ ਹੈ। ਚੀਮਾ ਨੇ ਕਿਹਾ ਕਿ ਸਰਕਾਰ ਵੱਲੋਂ ਆਪਣੇ ਹੀ ਵਿਧਾਇਕਾਂ ਦੇ ਫੋਨ ਟੈਪ ਕਰਵਾਉਣਾ, ਉਨ੍ਹਾਂ ਦੀ ਨਾਕਾਮੀ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਪੂਰੀ ਤਰ੍ਹਾਂ ਫ਼ੇਲ ਹੋ ਚੁੱਕੀ ਹੈ, ਇਸ ਕਰਕੇ ਉਹ ਅਜਿਹੇ ਹਥਕੰਡੇ ਅਪਣਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਵਿਧਾਇਕਾਂ ਦੇ ਮਨੁੱਖੀ ਅਧਿਕਾਰਾਂ ਦਾ ਹਨਨ ਹੈ। ਹਰਪਾਲ ਚੀਮਾ ਨੇ ਕਾਂਗਰਸ ਤੇ ਉਨ੍ਹਾਂ ਦੇ ਵਿਧਾਇਕਾਂ ਦੇ ਫੋਨ ਟੈਪ ਕਰਨ ਦੇ ਵੀ ਦੋਸ਼ ਲਗਾਏ ਹਨ।