ਜਾਖੜ ਦੇ ਬਿਆਨ 'ਤੇ ਹਰਪਾਲ ਚੀਮਾ ਦੀ ਤਿੱਖੀ ਪ੍ਰਤੀਕਿਰਿਆ
ਚੰਡੀਗੜ੍ਹ: ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਨੇ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਦੇ ਬਿਆਨ 'ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਕਾਂਗਰਸ ਦੇ ਪ੍ਰਧਾਨ ਨੂੰ ਨਿਸ਼ਾਨਾ ਬਣਾਉਂਦਿਆਂ ਕਿਹਾ ਕਿ ਇਨ੍ਹਾਂ ਨੂੰ 3 ਸਾਲਾਂ ਦੇ ਕਾਰਜਕਾਲ ਤੋਂ ਬਾਅਦ ਯਾਦ ਆ ਗਿਆ ਹੈ ਕਿ ਕਾਂਗਰਸ ਕੰਟਰੈਕਟ ਫ਼ਾਰਮਿੰਗ ਐਕਟ ਨੂੰ ਰੱਦ ਕਰਨਾ ਚਾਹੁੰਦੀ ਹੈ। ਉਨ੍ਹਾਂ ਨੇ ਇਸ ਨੂੰ ਸਿਆਸੀ ਚਾਲ ਦੱਸਦੇ ਕਿਹਾ ਕਿ ਇਹ ਸਭ 2022 ਦੀਆਂ ਚੋਣਾਂ ਦੇ ਮੱਦੇਨਜ਼ਰ ਹੋ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਆਖਰੀ ਸਾਹਾਂ 'ਤੇ ਹੈ ਤੇ ਇਸੇ ਡਰ ਨਾਲ ਉਹ ਇਹ ਸਭ ਬਿਆਨ ਦੇ ਰਹੇ ਹਨ।