ਬੁਢਾਪਾ ਪੈਨਸ਼ਨ ਘੁਟਾਲੇ 'ਤੇ ਹਰਪਾਲ ਸਿੰਘ ਚੀਮਾ ਦਾ ਬਿਆਨ
ਸੰਗਰੂਰ: ਹਲਕਾ ਦਿੜ੍ਹਬਾ ਤੋਂ ਵਿਧਾਇਕ ਹਰਪਾਲ ਚੀਮਾ ਨੇ ਪੰਜਾਬ ਵਿੱਚ ਪੈਨਸ਼ਨ ਘੁਟਾਲੇ ਬਾਰੇ ਬੋਲਦਿਆਂ ਕਿਹਾ ਕਿ ਜਦੋਂ ਅਕਾਲੀ ਦਲ ਤੇ ਕਾਂਗਰਸ ਸਰਕਾਰ ਦੋਵੇਂ ਸੱਤਾ ਵਿੱਚ ਹੁੰਦੀਆਂ ਹਨ ਤਾਂ ਉਹ ਲੋਕਾਂ ‘ਤੇ ਰਾਜਸੀ ਕਰਨ ਕਰਦੇ ਹਨ। ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਕਾਰਨ ਲੋਕਾਂ ਤੋਂ ਪੈਨਸ਼ਨ ਵਾਪਸ ਲੈਣ ਦਾ ਸਮਾਂ ਨਹੀਂ ਹੈ, ਸਗੋ ਉਨ੍ਹਾਂ ਦੀ ਮਦਦ ਕਰਨੀ ਚਾਹੀਦੀ ਹੈ। ਚੀਮਾ ਨੇ ਕਿਹਾ ਕਿ ਜਿਨ੍ਹਾਂ ਅਫਸਰਾਂ ਨੇ ਰਾਜਨੀਤਿਕ ਲੋਕਾਂ ਦੇ ਇਸ਼ਾਰੇ ‘ਤੇ ਪੈਨਸ਼ਨਾਂ ਵਿੱਚ ਹੇਰਾਫੇਰੀ ਕੀਤੀ ਹੈ, ਉਨ੍ਹਾਂ ਦੇ ਖਿਲਾਫ਼ ਕਰਵਾਈ ਹੋਣੀ ਚਾਹੀਦੀ ਹੈ। ਸਕੂਲ ਫੀਸਾਂ ਦੇ ਮਾਮਲੇ ਬਾਰੇ ਬੋਲਦਿਆਂ ਹਰਮਲ ਚੀਮਾ ਨੇ ਕੈਪਟਨ ਸਰਕਾਰ ਅਤੇ ਸਿੱਖਿਆ ਮੰਤਰੀ ਪੂਰੀ ਤਰ੍ਹਾਂ ਨਾਲ ਫੇਲ ਸਾਬਤ ਹੋਏ ਹਨ। ਉਨ੍ਹਾਂ ਕਿਹਾ ਕਿ ਜਦੋਂ ਕੋਈ ਕੇਸ ਅਦਾਲਤ ਵਿੱਚ ਜਾਂਦਾ ਹੈ ਤਾਂ ਇਹ ਸਰਕਾਰ ਦੀ ਅਸਫਲਤਾ ਦਾ ਸਬੂਤ ਹੁੰਦਾ ਹੈ।