'ਮੋਦੀ ਨੇ ਮੇਰਾ MP ਲੈਂਡ ਫੰਡ ਕਰਵਾਇਆ ਬੰਦ' - Harsimrat Badal
ਬਠਿੰਡਾ: ਸੂਬੇ ਦੇ ਵਿੱਚ 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈਕੇ ਪੰਜਾਬ ਦੀ ਸਿਆਸਤ ਲਗਾਤਾਰ ਗਰਮਾਉਂਦੀ ਜਾ ਰਹੀ ਹੈ। ਬਠਿੰਡਾ ਦੇ ਵਿੱਚ ਹਰਸਿਮਰਤ ਕੌਰ ਬਾਦਲ (Harsimrat Kaur Badal) ਨੇ ਖਜਾਨਾ ਮੰਤਰੀ ਮਨਪ੍ਰੀਤ ਬਾਦਲ (Manpreet Badal) ‘ਤੇ ਤਿੱਖੇ ਸ਼ਬਦੀ ਹਮਲੇ ਕੀਤੇ ਹਨ। ਉਨ੍ਹਾਂ ਮਨਪ੍ਰੀਤ ਬਾਦਲ ‘ਤੇ ਵਰ੍ਹਦਿਆਂ ਕਿਹਾ ਕਿ ਲਗਾਤਾਰ ਖਜਾਨਾ ਖਾਲੀ ਹੋਣ ਦੀ ਗੱਲ ਕਹੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਵੱਡੇ ਵੱਡੇ ਬਿਜਲੀ ਦੇ ਬਿੱਲ ਭੇਜ ਕੇ ਲੋਕਾਂ ਦੀ ਜੇਬਾਂ ‘ਚੋਂ ਰੁਪਏ ਕਢਵਾਏ ਗਏ ਹਨ, ਨਾਲ ਹੀ ਉਨ੍ਹਾਂ ਕਿਹਾ ਕਿ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਅਸਮਾਨੀ ਚੜ੍ਹੀਆਂ ਹੋਈਆਂ ਹਨ ਤੇ ਇਸਦਾ ਟੈਕਸ ਖਜਾਨੇ ਦੇ ਵਿੱਚ ਜਾ ਰਿਹਾ ਪਰ ਫਿਰ ਵੀ ਖਜਾਨਾ ਨਹੀਂ ਭਰਿਆ ਤੇ ਖਾਲੀ ਕਿਹਾ ਜਾ ਰਿਹਾ ਹੈ। ਇਸ ਦੌਰਾਨ ਹਰਸਿਮਰਤ ਬਾਦਲ ਤੋਂ ਵਾਲਮੀਕਿ ਭਾਈਚਾਰੇ ਵੱਲੋਂ ਇੱਕ ਭਵਨ ਬਣਵਾਉਣ ਦੀ ਮੰਗ ਕੀਤੀ ਤਾਂ ਉਨ੍ਹਾਂ ਜਵਾਬ ਦੇ ਵਿੱਚ ਕਿਹਾ ਕਿ ਨਰਿੰਦਰ ਮੋਦੀ ਵੱਲੋਂ ਉਨ੍ਹਾਂ ਦਾ ਐਮ ਪੀ ਲੈਂਡ ਫੰਡ ਬੰਦ ਕਰ ਦਿੱਤਾ ਨਹੀਂ ਉਹ ਇਸ ਫੰਡ ਰਾਹੀਂ ਹੀ ਕੰਮ ਸ਼ੁਰੂ ਕਰਵਾ ਦਿੰਦੇ। ਉਨ੍ਹਾਂ ਕਿਹਾ ਕਿ ਸਰਕਾਰ ਆਉਣ ‘ਤੇ ਸਾਰੇ ਕੰਮ ਕਰਵਾਏ ਜਾਣਗੇ।