ਪੰਜਾਬ

punjab

ETV Bharat / videos

ਪੰਜਾਬ 'ਚ ਕੋਰੋਨਾ ਪੌਜ਼ੀਟਿਵ ਕੇਸਾਂ 'ਚ ਵਾਧੇ ਲਈ ਹਰਸਿਮਰਤ ਬਾਦਲ ਹੈ ਜ਼ਿੰਮੇਵਾਰ: ਰਵਨੀਤ ਬਿੱਟੂ - Corona postive cases increased in punjab

By

Published : May 3, 2020, 4:51 PM IST

ਲੁਧਿਆਣਾ: ਪੰਜਾਬ 'ਚ ਤੇਜੀ ਨਾਲ ਵੱਧ ਰਹੇ ਕੋਰੋਨਾ ਵਾਇਰਸ ਦੇ ਮਾਮਲੇ ਕਾਰਨ ਲੋਕਾਂ 'ਚ ਦਹਿਸ਼ਤ ਦਾ ਮਾਹੌਲ ਹੈ। ਇਸ ਮਾਮਲੇ 'ਤੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਹਰਸਿਮਰਤ ਕੌਰ ਬਾਦਲ ਉੱਤੇ ਸਵਾਲ ਚੁੱਕੇ ਹਨ। ਮੀਡੀਆ ਨਾਲ ਗੱਲਬਾਤ ਕਰਦਿਆਂ ਰਵਨੀਤ ਬਿੱਟੂ ਨੇ ਪੰਜਾਬ 'ਚ ਕੋਰੋਨਾ ਵਾਇਰਸ ਦੇ ਮਾਮਲੇ ਵੱਧਣ ਲਈ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸ੍ਰੀ ਹਜ਼ੂਰ ਸਾਹਿਬ ਦੇ ਸ਼ਰਧਾਲੂਆਂ ਨੂੰ ਜ਼ਿਲ੍ਹੇ ਮੁਤਾਬਕ ਸਿਲਸਿਲੇਵਾਰ ਵਾਪਸ ਲਿਆਉਣ ਵਾਲੀ ਸੀ, ਪਰ ਹਰਸਿਮਰਤ ਕੌਰ ਬਾਦਲ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ 'ਤੇ ਇਨ੍ਹਾਂ ਕੁ ਦਬਾਅ ਪਾਇਆ ਕਿ ਸਾਰੇ ਹੀ ਸ਼ਰਧਾਲੂਆਂ ਇੱਕਠੇ ਪੰਜਾਬ ਭੇਜ ਦਿੱਤਾ ਗਿਆ। ਜਿਸ ਕਾਰਨ ਕੋਰੋਨਾ ਪੌਜ਼ੀਟਿਵ ਮਾਮਲੇ ਵੱਧ ਗਏ ਹਨ। ਉਨ੍ਹਾਂ ਕਿਹਾ ਕਿ ਬੀਬੀ ਹਰਸਿਮਰਤ ਬਾਦਲ ਨੇ ਪ੍ਰੈਸ ਕਾਨਫਰੰਸ ਕਰ ਕ੍ਰੈਡੀਟ ਲੈਣ ਲਈ ਪੰਜਾਬ ਦੇ ਹਾਲਾਤ ਖ਼ਰਾਬ ਕਰ ਦਿੱਤੇ। ਇਸ ਤੋਂ ਇਲਾਵਾ ਉਨ੍ਹਾਂ ਮਹਾਰਾਸ਼ਟਰ ਸਰਕਾਰ ਨੂੰ ਸ਼ਰਧਾਲੂਆਂ ਤੇ ਲੋਕਾਂ ਦੀ ਸੁਰੱਖਿਆ ਲਈ ਸਹੀ ਸਮੇਂ ਤੇ ਟੈਸਟ ਨਾ ਕਰਨ ਦਾ ਦੋਸ਼ੀ ਦੱਸਿਆ। ਉਨ੍ਹਾਂ ਹਰ ਸੰਭਵ ਤਰੀਕੇ ਨਾਲ ਮਰੀਜ਼ਾਂ ਦਾ ਸਾਥ ਦੇਣ ਦਾ ਭਰੋਸਾ ਦਿੱਤਾ ਹੈ।

ABOUT THE AUTHOR

...view details