ਜੇਕਰ ਖੇਤੀ ਕਾਨੂੰਨ ਲਾਗੂ ਕੀਤੇ ਜਾ ਸਕਦੇ ਹਨ ਤਾਂ ਵਾਪਸ ਵੀ ਲਏ ਜਾ ਸਕਦੇ ਹਨ: ਹਰਸਿਮਰਤ ਬਾਦਲ - municipal council elections
ਮਾਨਸਾ: ਸੂਬੇ ਵਿੱਚ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਅਕਾਲੀ ਦਲ ਦੀ ਸਾਬਕਾ ਕੇਂਦਰੀ ਮੰਤਰੀ ਅਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਵੱਲੋਂ ਵਰਕਰਾਂ ਨਾਲ ਮੀਟਿੰਗ ਕੀਤੀ ਗਈ ਅਤੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਬੀਬੀ ਬਾਦਲ ਨੇ ਕਿਹਾ ਇਹ ਸਮਾਂ ਇੱਕਜੁਟ ਹੋ ਕੇ ਲੜਨ ਦਾ ਹੈ ਕਿਉਂਕਿ ਸਾਰੇ ਦੇਸ਼ ਦੇ ਕਿਸਾਨ ਕਾਨੂੰਨਾਂ ਵਿਰੁੱਧ ਹਨ ਅਤੇ ਜੇਕਰ ਇਨ੍ਹਾਂ ਨੂੰ ਲਾਗੂ ਕੀਤਾ ਜਾ ਸਕਦਾ ਹੈ ਤਾਂ ਵਾਪਸ ਵੀ ਲਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਅੱਜ ਜਦੋਂ ਇੰਨੀ ਵੱਡੀ ਗਿਣਤੀ ਵਿੱਚ ਸੰਘਰਸ਼ ਦੌਰਾਨ ਕਿਸਾਨ ਜਾਨ ਗੁਆ ਰਹੇ ਹਨ ਤਾਂ ਪੰਜਾਬ ਅਤੇ ਕੇਂਦਰ ਨੂੰ ਚਾਹੀਦਾ ਹੈ ਕਿ ਛੇਤੀ ਹੀ ਮਸਲੇ ਨੂੰ ਹੱਲ ਕਰੇ ਤਾਂ ਜੋ ਕਿਸਾਨਾਂ ਦੀਆਂ ਜ਼ਿੰਦਗੀਆਂ ਬਚ ਸਕਣ।