ਮਦਦ ਲਈ ਹਮੇਸ਼ਾ ਤਿਆਰ ਰਹਿੰਦੇ ਸਨ ਸੁਸ਼ਮਾ ਸਵਰਾਜ: ਹਰਸਿਮਰਤ ਕੌਰ ਬਾਦਲ - ਹਰਸਿਮਰਤ ਕੌਰ ਬਾਦਲ
ਚੰਡੀਗੜ੍ਹ: ਅਕਾਲੀ ਆਗੂ ਹਰਸਿਮਰਤ ਕੌਰ ਬਾਦਲ ਨੇ ਸੁਸ਼ਮਾ ਸਵਰਾਜ ਨੂੰ ਯਾਦ ਕਰਦਿਆਂ ਕਿਹਾ ਕਿ ਉਹ ਇੱਕ ਅਜੀਹੇ ਮੰਤਰੀ ਸਨ ਜੋ ਲੋਕਾਂ ਦੀ ਆਵਾਜ਼ ਨੂੰ ਬਿਹਤਰ ਤਰੀਕੇ ਨਾਲ ਸਦਨ 'ਚ ਚੁੱਕਦੇ ਸਨ। ਉਨ੍ਹਾਂ ਇਰਾਕ ਗਏ ਪੰਜਾਬੀਆਂ ਦੀਆਂ ਦੇਹਾਂ ਨੂੰ ਭਾਰਤ ਵਾਪਸ ਲੈ ਆਉਣ ਦੀ ਖ਼ਬਰ ਦਾ ਹਵਾਲਾ ਦੇ ਕੇ ਕਿਹਾ ਕਿ ਸੁਸ਼ਮਾ ਸਵਰਾਜ ਲੋਕਾਂ ਦੀ ਮਦਦ ਲਈ ਹਮੇਸ਼ਾ ਤਿਆਰ ਰਹਿੰਦੇ ਸਨ ਅਤੇ ਉਨ੍ਹਾਂ ਦੇ ਕੀਤੇ ਕੰਮਾਂ ਨੂੰ ਦੇਸ਼ ਹਮੇਸ਼ਾ ਯਾਦ ਰੱਖੇਗਾ।