ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਹਰਸਿਮਰਤ ਬਾਦਲ - ਕਿਸਾਨ ਅੰਦੋਲਨ
ਸ੍ਰੀ ਮੁਕਤਸਰ ਸਾਹਿਬ: ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ। ਇਸ ਮੌਕੇ ਉਨ੍ਹਾਂ ਕਿਸਾਨ ਅੰਦੋਲਨ 'ਚ ਸ਼ਹੀਦ ਹੋਏ ਕਿਸਾਨਾਂ ਦੀ ਮੌਤ 'ਤੇ ਦੁੱਖ ਪ੍ਰਗਟਾਇਆ। ਇਸ ਮੌਕੇ ਹਰਸਿਮਰਤ ਬਾਦਲ ਨਾਲ ਸਥਾਨਕ ਅਕਾਲੀ ਵਿਧਾਇਕ ਵੀ ਮੌਜੂਦ ਰਹੇ। ਹਰਸਿਮਰਤ ਬਾਦਲ ਨੇ ਇਥੇ ਨਤਮਸਤਕ ਹੋ ਕੇ ਸਰੱਬਤ ਦੇ ਭਲੇ ਲਈ ਅਰਦਾਸ ਕੀਤੀ। ਉਨ੍ਹਾਂ ਕਿਸਾਨ ਅੰਦੋਲਨ ਦਾ ਸਮਰਥਨ ਕਰਦਿਆਂ ਮੋਦੀ ਸਰਕਾਰ ਨੂੰ ਜਲਦ ਤੋਂ ਜਲਦ ਖੇਤੀ ਕਾਨੂੰਨ ਰੁੱਦ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਅਸੀਂ ਸੁਪਰੀਮ ਕੋਰਟ ਤੋਂ ਇਹ ਅਪੀਲ ਕਰਦੇ ਹਾਂ ਕਿ ਹਰ ਹਾਲ 'ਚ ਕਿਸਾਨਾਂ ਤੇ ਆਮ ਜਨਤਾ ਨੂੰ ਇਨਸਾਫ ਮਿਲੇ। ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਪ੍ਰਬੰਧਕੀ ਕਮੇਟੀ ਵੱਲੋਂ ਹਰਸਿਮਰਤ ਕੌਰ ਬਾਦਲ ਨੂੰ ਗੁਰਦੁਆਰਾ ਸਾਹਿਬ ਦੀ ਤਸਵੀਰ ਤੇ ਸਿਰੋਪਾਓ ਭੇਂਟ ਕੀਤਾ ਗਿਆ।