ਚੈੱਸ ਚੈਂਪੀਅਨ ਮਲਿਕਾ ਹਾਂਡਾ ਦੇ ਘਰ ਪੁੱਜੀ ਹਰਸਿਮਰਤ ਕੌਰ ਬਾਦਲ - ਹਰਸਿਮਰਤ ਕੌਰ ਬਾਦਲ
ਜਲੰਧਰ: ਸਾਬਕਾ ਕੇਂਦਰੀ ਕੈਬਨਿਟ ਮੰਤਰੀ ਹਰਸਿਮਰਤ ਕੌਰ ਬਾਦਲ (Former Union Cabinet Minister Harsimrat Kaur Badal) ਨੇ ਚੈੱਸ ਚੈਂਪੀਅਨ (Chess Champion) ਮਲਿਕਾ ਹਾਂਡਾ ਨੂੰ ਮਿਲਣ ਉਨ੍ਹਾਂ ਦੇ ਘਰ ਪਹੁੰਚੇ। ਜਿੱਥੇ ਉਨ੍ਹਾਂ ਨੇ ਮਲਿਕਾ ਹਾਂਡਾ ਦੀ ਹੌਂਸਲਾ ਅਫਜਾਈ ਕੀਤੀ। ਮਲਿਕਾ ਹਾਂਡਾ 6 ਵਾਰ ਇੰਟਰਨੈਸ਼ਨਲ (International) ਮੁਕਾਬਲਿਆਂ ਵਿੱਚ ਜਿੱਤ ਹਾਸਲ ਕਰ ਚੁੱਕੀ ਹੈ। ਇਸ ਮੌਕੇ ਹਰਸਿਮਰਤ ਕੌਰ ਬਾਦਲ ਨੇ ਮਲਿਕਾ ਹਾਂਡਾ ਨੂੰ ਪੰਜਾਬ ਦੀ ਮੌਜੂਦਾ ਸਰਕਾਰ ਵੱਲੋਂ ਅਣਗੋਲਿਆ ਕਰਨ ਦੇ ਇਲਜ਼ਾਮ ਲਗਾਏ ਹਨ। ਉਨ੍ਹਾਂ ਕਿਹਾ ਕਿ ਜੇਕਰ 2022 ਵਿੱਚ ਉਨ੍ਹਾਂ ਦੀ ਸਰਕਾਰ ਪੰਜਾਬ ਅੰਦਰ ਬਣੇਗੀ ਤਾਂ ਉਹ ਪਹਿਲ ਦੇ ਆਧਾਰ ‘ਤੇ ਮਲਿਕਾ ਹਾਂਡਾ ਨੂੰ ਸਰਕਾਰੀ ਨੌਕਰੀ (Government job) ਦੇ ਕੇ ਉਨ੍ਹਾਂ ਦਾ ਸਨਮਾਨ ਕਰਨਗੇ।