ਹਰਸਿਮਰਤ ਕੌਰ ਬਾਦਲ ਨੇ ਅਜੈ ਮਿਸ਼ਰਾ ਨੂੰ ਬਰਖਾਸਤ ਕਰਨ ਦੀ ਕੀਤੀ ਮੰਗ - ਅਸ਼ੀਸ਼ ਮਿਸ਼ਰਾ ਨੂੰ ਸਖ਼ਤ ਸਜ਼ਾ ਹੋਣੀ ਚਾਹੀਦੀ ਹੈ
ਚੰਡੀਗੜ੍ਹ: ਸਾਬਕਾ ਕੇਂਦਰੀ ਕੈਬਨਿਟ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕੇਂਦਰ ਸਰਕਾਰ ਪਾਸੋਂ ਮੰਗ ਕੀਤੀ ਹੈ ਕਿ ਅਜੈ ਮਿਸ਼ਰਾ ਦੇ ਪੁੱਤਰ ਅਸ਼ੀਸ਼ ਮਿਸ਼ਰਾ ਨੂੰ ਸਖ਼ਤ ਸਜ਼ਾ ਹੋਣੀ ਚਾਹੀਦੀ ਹੈ। ਮੈਂ ਸੁਪਰੀਮ ਕੋਰਟ ਤੇ ਰਾਜ ਸਰਕਾਰ ਦਾ ਬਹੁਤ ਧੰਨਵਾਦੀ ਕਰਦੀ ਹਾਂ, ਤੇ ਸੁਪਰੀਮ ਕੋਰਟ ਤੇ ਰਾਜ ਸਰਕਾਰ ਦੀ ਬਣਾਈ ਸਿੱਟ ਨੇ ਫ਼ੈਸਲਾ ਸੁਣਾਇਆ ਹੈ ਕਿ ਇਹ ਘਟਨਾ ਚੰਗੀ ਤਰ੍ਹਾਂ ਯੋਜਨਾਬੱਧ ਅਤੇ ਜਾਣਬੁੱਝ ਕੇ ਕੀਤੀ ਗਈ ਸੀ, ਨਾ ਕਿ ਲਾਪਰਵਾਹੀ ਕਾਰਨ ਇਹ ਘਟਨਾ ਵਾਪਰੀ ਸੀ। ਰਾਜ ਸਰਕਾਰ ਨੂੰ ਸ਼ਰਮ ਆਉਣੀ ਚਾਹੀਦੀ ਹੈ ਜੋ ਕਿ ਅਸ਼ੀਸ ਮਿਸ਼ਰਾਂ ਨੂੰ ਬਚਾਉਣ ਵਿੱਚ ਲੱਗੀ ਸੀ। ਇਹ ਸਾਰਾ ਸਾਬਿਤ ਹੋਣ ਤੋਂ ਬਾਅਦ ਵੀ ਮੰਤਰੀ ਮੰਡਲ ਵਿੱਚ ਮੰਤਰੀ ਬਣੇ ਬੈਠੇ ਹਨ, ਉਨ੍ਹਾਂ ਨੂੂੂੂੰ ਬਰਖਾਸਤ ਕੀਤਾ ਜਾਣਾ ਚਾਹੀਦਾ ਹੈ।