Karnal kisan mahapanchayat: ਕਿਸਾਨ ਮਹਾਂਪੰਚਾਇਤ 'ਤੇ ਹਰਿਆਣਾ ਦੇ ਸਿੱਖਿਆ ਮੰਤਰੀ ਦਾ ਵੱਡਾ ਬਿਆਨ ! - ਕੰਵਰਪਾਲ ਗੁੱਜਰ
ਚੰਡੀਗੜ੍ਹ: ਮੁਜ਼ੱਫਰਨਗਰ (Karnal kisan mahapanchayat ) ਵਿੱਚ 2 ਦਿਨ ਪਹਿਲਾਂ ਸੰਯੁਕਤ ਕਿਸਾਨ ਮੋਰਚਾ ਨੇ ਕਿਸਾਨ ਮਹਾਂਪੰਚਾਇਤ ਦਾ ਆਯੋਜਨ ਕੀਤਾ ਸੀ। ਇਸ ਕਿਸਾਨ ਮਹਾਂਪੰਚਾਇਤ ਵਿੱਚ ਵੱਡੀ ਗਿਣਤੀ ਵਿੱਚ ਲੋਕ ਪਹੁੰਚੇ ਹੋਏ ਸਨ। ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਦਾਅਵਾ ਕੀਤਾ ਸੀ ਕਿ ਇਸ ਕਿਸਾਨ ਮਹਾਂਪੰਚਾਇਤ (Karnal kisan mahapanchayat ) ਵਿੱਚ ਤਕਰੀਬਨ 20 ਲੱਖ ਲੋਕ ਪਹੁੰਚੇ ਸਨ। ਇਸ ਦੇ ਨਾਲ ਹੀ ਭਾਜਪਾ ਆਗੂਆਂ ਨੇ ਇਸ ਕਿਸਾਨ ਮਹਾਂਪੰਚਾਇਤ ਨੂੰ ਅਸਫ਼ਲ ਕਰਾਰ ਦਿੱਤਾ ਸੀ। ਭਾਜਪਾ ਦੇ ਬਹੁਤੇ ਆਗੂਆਂ ਨੇ ਕਿਹਾ ਕਿ (Karnal kisan mahapanchayat ) ਕਿਸਾਨ ਮਹਾਂਪੰਚਾਇਤ ਵਿੱਚ ਕੁੱਝ ਹੀ ਲੋਕ ਸ਼ਾਮਲ ਹੋਏ ਸਨ ਅਤੇ ਇਹ ਮਹਾਂਪੰਚਾਇਤ ਪੂਰੀ ਤਰ੍ਹਾਂ ਅਸਫ਼ਲ ਰਹੀ ਸੀ। ਦੂਜੇ ਪਾਸੇ ਹਰਿਆਣਾ ਦੇ ਸਿੱਖਿਆ ਮੰਤਰੀ ਕੰਵਰਪਾਲ ਗੁੱਜਰ ਨੇ ਆਪਣੀ ਪਾਰਟੀ ਦੇ ਆਗੂਆਂ ਤੋਂ ਵੱਖਰਾ ਬਿਆਨ ਦਿੱਤਾ ਹੈ। ਉਨ੍ਹਾਂ ਇਸ ਕਿਸਾਨ ਮਹਾਂਪੰਚਾਇਤ (Karnal kisan mahapanchayat ) ਨੂੰ ਸਫ਼ਲ ਦੱਸਿਆ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਅੰਕੜਿਆਂ 'ਤੇ ਨਜ਼ਰ ਮਾਰੀਏ ਤਾਂ ਇਸ ਮਹਾਂਪੰਚਾਇਤ ਨੂੰ ਸਫ਼ਲ ਕਿਹਾ ਜਾ ਸਕਦਾ ਹੈ।