ਜਿੱਤ ਤੋਂ ਬਾਅਦ ਵੀ ਲੋਕਾਂ ਦੀ ਸੇਵਾ ’ਚ ਹਾਜ਼ਰ ਰਹਾਂਗੇ: ਬਲਵੀਰ ਕੌਰ - ਲੋਕਾਂ ਦੀ ਸੇਵਾ ’ਚ ਹਾਜ਼ਰ ਰਹਾਂਗੇ
ਫ਼ਤਿਹਗੜ੍ਹ ਸਾਹਿਬ: ਪੰਜਾਬ ਵਿੱਚ ਨਗਰ ਕੌਂਸਲ ਚੋਣਾਂ ਦਾ ਬਿਗੁਲ ਵੱਜ ਚੁਕਿਆ ਹੈ, ਜਿਸ ਤਹਿਤ ਹਰ ਇਕ ਰਾਜਨੀਤਿਕ ਪਾਰਟੀ ਵਲੋਂ ਆਪਣੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸ ਮੌਕੇ ਵਾਰਡ ਨੰ. 23 ਤੋਂ ਆਜ਼ਾਦ ਉਮੀਦਵਾਰ ਬਲਵਰ ਕੌਰ ਨੇ ਕਿਹਾ ਕਿ ਉਹ ਪਹਿਲਾਂ ਤੋਂ ਸਮਾਜ ਸੇਵਾ ਦੇ ਕੰਮ ਕਰਦੇ ਆ ਰਹੇ ਹਨ ਅਤੇ ਜਿੱਤਣ ਤੋਂ ਬਾਅਦ ਵੀ ਕੌਂਸਲਰ ਦੇ ਤੌਰ ਤੇ ਨਹੀਂ ਸਮਾਜ ਸੇਵਕ ਦੇ ਤੌਰ ਤੇ ਲੋਕਾਂ ਦੀ ਸੇਵਾ ਕਰਦੇ ਰਹਿਣਗੇ। ਜੋ ਵੀ ਵਾਰਡ ਦੀਆਂ ਸਮੱਸਿਆਵਾਂ ਹਨ ਉਹਨਾਂ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇਗਾ।