ਲਕਸ਼ਮੀ ਕਾਂਤਾ ਚਾਵਲਾ ਨੇ ਕਰਵਾਇਆ ਹਵਨ ਯੱਗ - Havan Yag
ਅੰਮ੍ਰਿਤਸਰ: ਸਾਬਕਾ ਕੈਬਨਿਟ ਮੰਤਰੀ ਲਕਸ਼ਮੀ ਕਾਂਤਾ ਚਾਵਲਾ ਨੇ ਅੱਜ ਪੰਜਾਬ ਅਤੇ ਕੇਂਦਰ ਸਰਕਾਰ ਤੋਂ ਦੁਖੀ ਹੋ ਕੇ ਭਗਵਾਨ ਦਾ ਸਹਾਰ ਲੈਂਦਿਆਂ ਹਵਨ ਯੱਗ ਕਰਵਾਇਆ ਗਿਆ। ਸਾਬਕਾ ਮੰਤਰੀ ਨੇ ਕਿਹਾ ਕਿ 75 ਸਾਲ ਹੋ ਚੁੱਕੇ ਹਨ, ਦੇਸ਼ ਨੂੰ ਆਜ਼ਾਦ ਹੋਇਆਂ ਪਰ ਅੱਜ ਵੀ ਕੋਰਟ ਕਚਹਿਰੀਆਂ, ਪੁਲਿਸ ਸਟੇਸ਼ਨਾਂ ਵਿੱਚ ਆਮ ਲੋਕਾਂ ਨੂੰ ਬਣਦਾ ਮਾਣ ਸਤਿਕਾਰ ਨਹੀਂ ਮਿਲਦਾ ਸਿਰਫ਼ ਪੈਸੇ ਦੀ ਜੈ ਜੈਕਾਰ ਹੁੰਦੀ ਹੈ। ਇਸ ਸਬੰਧੀ ਲਕਸ਼ਮੀ ਕਾਂਤਾ ਚਾਵਲਾ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਇਲਾਵਾ ਵੱਡੇ ਨੇਤਾਵਾਂ ਨੂੰ ਵੀ ਪੱਤਰ ਲਿਖਿਆ ਹੈ ਲੇਕਿਨ ਕਿਸੇ ਪਾਸੋਂ ਇਨਸਾਫ ਨਾ ਮਿਲਦਾ ਦੇਖ ਹੁਣ ਲਕਸ਼ਮੀ ਕਾਂਤਾ ਚਾਵਲਾ ਨੇ ਸਵੈਮ ਭਗਵਾਨ ਤੋਂ ਇਨਸਾਫ਼ ਮੰਗਿਆ ਹੈ। ਜਿਸ ਦੇ ਚੱਲਦੇ ਉਨ੍ਹਾਂ ਵੱਲੋਂ ਹਵਨ ਯੱਗ ਕਰਵਾਇਆ ਗਿਆ।