ਆਂਗਨਵਾੜੀ ਵਰਕਰਾਂ ਸਾਰੀ ਰਾਤ ਬੋਲੀਆਂ ਪਾ ਸਰਕਾਰ ਨੂੰ ਕੋਸਿਆ - ਨਾਅਰੇਬਾਜ਼ੀ
ਮੁਲਾਜ਼ਮ ਯੂਨੀਅਨ ਵੱਲੋਂ ਸਰਕਾਰ ਦੀਆਂ ਨੀਤੀਆਂ ਦੀ ਗੁਲਾਮੀ ਤੋੜ ਅਧਿਕਾਰਾਂ ਦੀ ਪ੍ਰਾਪਤੀ ਲਈ ਪੂਰੀ ਰਾਤ ਜਾਗ ਕੇ ਕੀਤਾ ਗਿਆ ਕ੍ਰਾਂਤੀਕਾਰੀ ਜਗਰਾਤਾ। ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਲੰਮੇ ਸਮੇਂ ਤੋਂ ਆਪਣੀਆਂ ਲਟਕਦੀਆਂ ਮੰਗਾਂ ਦੇ ਮੱਦੇਨਜ਼ਰ ਸਰਕਾਰ ਨੂੰ ਜਗਾਉਣ ਲਈ ਸਾਰੀ ਰਾਤ ਕ੍ਰਾਂਤੀਕਾਰੀ ਜਗਰਾਤਾ ਕੀਤਾ ਗਿਆ । ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫ਼ਤਹਿਗੜ੍ਹ ਸਾਹਿਬ ਵਿਖੇ ਵੱਡੀ ਗਿਣਤੀ ਵਿੱਚ ਇਕੱਤਰ ਹੋਈਆਂ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਆਗੂਆਂ ਵੱਲੋਂ ਝੰਡੇ ਅਤੇ ਮਾਟੋ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ ।