ਪਾਰਟੀ ਦੇ ਚਿੰਨ੍ਹ 'ਤੇ ਨਗਰ ਨਿਗਮ ਦੀ ਚੋਣਾਂ ਲੜੇਗਾ 'ਆਪ' - municipal elections
ਬਠਿੰਡਾ: ਇੱਥੇ ਆਪ ਆਉਣ ਵਾਲੀਆਂ ਨਗਰ ਨਿਗਮ ਅਤੇ ਮਿਉਂਸੀਪਲ ਕਾਰਪੋਰੇਸ਼ਨ ਚੋਣਾਂ ਆਪਣੇ ਚੋਣ ਨਿਸ਼ਾਨ ‘ਝਾੜੂ’ ਉੱਤੇ ਲੜੇਗੀ। ਇਸ ਜਾਣਕਾਰੀ ਆਪ ਦੇ ਜ਼ਿਲ੍ਹਾ ਪ੍ਰਧਾਨ ਗੁਰਜੰਟ ਸਿੰਘ ਸਿਵੀਆਂ ਦਿਹਾਤੀ ਅਤੇ ਐਡਵੋਕੇਟ ਨਵਦੀਪ ਸਿੰਘ ਜੀਦਾ ਨੇ ਜ਼ਿਲ੍ਹੇ ਵਿੱਚ ਬੁਲਾਈ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ। ਆਪ ਆਗੂ ਗੁਰਜੰਟ ਸਿੰਘ ਸਿਵੀਆਂ ਨੇ ਕਿਹਾ ਕਿ ‘ਆਪ’ ਹੋਣ ਵਾਲੀਆਂ ਸਥਾਨਕ ਸਰਕਾਰਾਂ ਦੀਆਂ ਚੋਣਾਂ ਵਿੱਚ ਸਾਰੀਆਂ ਦੀਆਂ ਸਾਰੀਆਂ ਸੀਟਾਂ ਪੂਰੀ ਤਾਕਤ ਨਾਲ ਲੜੇਗੀ। ਇਹ ਚੋਣਾਂ ਪਾਰਟੀ ਦੇ ਚੋਣ ਨਿਸ਼ਾਨ ਉੱਤੇ ਹੀ ਲੜੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸ਼ਹਿਰਾਂ ਵਿੱਚ ਬਦਲਾਅ ਦੇ ਲਈ ਲੋਕਾਂ ਵਾਸਤੇ ਇਹ ਸ਼ੁਨਿਹਰੀ ਮੌਕਾ ਹੈ ਕਿ ਉਹ ਇਸ ਵਾਰ ਲੋਕਾਂ ਲਈ ਕੰਮ ਕਰਨ ਵਾਲੇ ਵਿਅਕਤੀਆਂ ਨੂੰ ਆਪਣਾ ਕੌਂਸਲਰ ਚੁਣਨ।