ਲਾਂਘਾ ਖੁੱਲਣ ਤੋਂ ਪਹਿਲਾਂ ਕਰਤਾਰਪੁਰ ਸਾਹਿਬ ਦੇ ਹੈੱਡ ਗ੍ਰੰਥੀ ਦੀ ਅਪੀਲ - ਗੁਰਦੁਆਰਾ ਦਰਬਾਰ ਸਾਹਿਬ
ਲੰਘੇ 4 ਮਹੀਨਿਆਂ ਤੋਂ ਬੰਦ ਕੀਤੇ ਗਏ ਕਰਤਾਰਪੁਰ ਲਾਂਘੇ ਨੂੰ ਕੱਲ੍ਹ (29 ਜੂਨ) ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ 'ਤੇ ਪਾਕਿਸਤਾਨ ਸਰਕਾਰ ਨੇ ਖੋਲ੍ਹਣ ਦਾ ਐਲਾਨ ਕਰ ਦਿੱਤਾ ਹੈ। ਇਸ ਦੌਰਾਨ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ (ਕਰਤਾਰਪੁਰ) ਦੇ ਹੈੱਡ ਗ੍ਰੰਥੀ ਗੋਬਿੰਦ ਸਿੰਘ ਨੇ ਸੋਸ਼ਲ ਮੀਡੀਆ 'ਤੇ ਵੀਡੀਓ ਸਾਂਝੀ ਕੀਤੀ ਹੈ। ਇਸ ਵਿੱਚ ਉਨ੍ਹਾਂ ਪਾਕਿ ਸਰਕਾਰ ਦਾ ਧੰਨਵਾਦ ਕਰਦਿਆਂ ਭਾਰਤ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਛੇਤੀ ਹੀ ਇਹ ਲਾਂਘਾ ਖੋਲ੍ਹ ਦੇਵੇ ਤਾਂ ਕਿ ਸੰਗਤ ਇੱਥੇ ਆ ਕੇ ਗੁਰੂ ਚਰਨਾਂ ਵਿੱਚ ਅਰਦਾਸ ਕਰ ਸਕੇ।