ਫਲ ਅਤੇ ਸਬਜ਼ੀਆਂ ਦੀਆਂ ਦੁਕਾਨਾਂ 'ਤੇ ਛਾਪੇਮਾਰੀ - ਸਿਹਤ ਵਿਭਾਗ ਪੰਜਾਬ
ਹੁਸ਼ਿਆਰਪੁਰ: ਮਿਸ਼ਨ ਫ਼ਤਿਹ ਤਹਿਤ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਫੂਡ ਸੇਫ਼ਟੀ ਐਕਟ ਤਹਿਤ ਲੋਕਾਂ ਨੂੰ ਸਾਫ਼ ਸੁਥਰੀ ਤੇ ਚੰਗੀ ਗੁਣਵਤਾ ਵਾਲੇ ਖਾਦ ਪਦਾਰਥ ਮੁਹੱਈਆ ਕਰਾਉਣ ਅਤੇ ਬਰਸਾਤੀ ਮੌਸਮ ਦੌਰਾਨ ਜ਼ਿਆਦਾ ਪੱਕੇ ਹੋਏ ਫਲ ਸਬਜ਼ੀਆਂ ਦੀ ਵਿਕਰੀ ਨੂੰ ਰੋਕਣ ਲਈ ਮੰਗਲਵਾਰ ਨੂੰ ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਰਿੰਦਰ ਸਿੰਘ ਦੀ ਟੀਮ ਅਤੇ ਮਿਊਸੀਪਲ ਕਾਰਪੋਰੇਸ਼ਨ ਵੱਲੋਂ ਪੁਰਾਣੀ ਸਬਜ਼ੀ ਮੰਡੀ, ਬੱਸ ਸਟੈਂਡ ਕਮਾਲਪੁਰ ਚੌਕ ਵਿੱਚ ਸਬਜ਼ੀ ਅਤੇ ਫਲ ਵਿਕਰੇਤਾਵਾਂ 'ਤੇ ਕਾਰਵਾਈ ਕਰਦੇ ਹੋਏ ਮੌਕੇ ਤੋਂ ਜ਼ਿਆਦਾ ਪੱਕੀਆਂ ਤੇ ਕੱਟੀਆਂ ਹੋਈਆਂ ਸਬਜ਼ੀਆਂ ਤੇ ਫਲਾਂ ਨੂੰ ਕਬਜ਼ੇ ਵਿੱਚ ਲੈ ਕੇ ਨਸ਼ਟ ਕੀਤਾ ਗਿਆ।