ਹੁਸ਼ਿਆਰਪੁਰ: ਸਿਹਤ ਵਿਭਾਗ ਵੱਲੋਂ ਨਿੱਜੀ ਹਸਪਤਾਲ ’ਚ ਛਾਪੇਮਾਰੀ - ਗੜਸ਼ੰਕਰ
ਹੁਸ਼ਿਆਰਪੁਰ: ਗੜਸ਼ੰਕਰ ਨਵਾਂਸ਼ਹਿਰ ਰੋਡ ’ਤੇ ਸਥਿਤ ਇੱਕ ਨਿੱਜੀ ਹਸਪਤਾਲ ’ਚ ਸਿਹਤ ਵਿਭਾਗ ਦੀ ਟੀਮ ਵੱਲੋਂ ਛਾਪੇਮਾਰੀ ਕੀਤੀ ਗਈ। ਇਸ ਦੌਰਾਨ ਹਸਪਤਾਲ ਚੋਂ ਬਰਾਮਦ ਪਾਬੰਦੀਸ਼ੁਦਾ ਦਵਾਈਆਂ ਨੂੰ ਜ਼ਬਤ ਕੀਤਾ ਗਿਆ। ਛਾਪੇਮਾਰੀ ਦੌਰਾਨ ਹਸਪਤਾਲ ਦਾ ਡਾਕਟਰ ਮੌਕੇ ਤੋਂ ਗਾਇਬ ਸੀ। ਇਸ ਸਬੰਧੀ ਜ਼ਿਲ੍ਹਾ ਭਲਾਈ ਅਫਸਰ ਸੁਨੀਲ ਅਹੀਰ ਨੇ ਦੱਸਿਆ ਕਿ ਇਹ ਵਿਭਾਗ ਵੱਲੋਂ ਰੂਟੀਨ ਚੈਂਕਿੰਗ ਕੀਤੀ ਗਈ ਹੈ। ਹਸਪਤਾਲ ਦੇ ਡਾਕਟਰ ਮੌਕੇ ’ਤੇ ਹਾਜ਼ਰ ਨਹੀਂ ਸੀ। ਉਨ੍ਹਾਂ ਨੇ ਦੱਸਿਆ ਕਿ ਇਸ ਉਪਰੰਤ ਟੀਮ ਵੱਲੋਂ ਨੰਗਲ ਰੋਡ ਸਥਿਤ ਇਕ ਨਿੱਜੀ ਹਸਪਤਾਲ 'ਤੇ ਵੀ ਛਾਪਾਮਾਰੀ ਕੀਤੀ ਗਈ।