ਇੰਡੀਅਨ ਮੈਡੀਕਲ ਐਸੋਸੀਏਸ਼ਨ ਪੰਜਾਬ ਦੇ 72ਵੇਂ ਪਿਮਾਕੌਨ ਸਮਾਗਮ 'ਚ ਹਿੱਸਾ ਲੈਣ ਪੁੱਜੇ ਸਿਹਤ ਮੰਤਰੀ ਬਲਬੀਰ ਸਿੱਧੂ - ਇੰਡੀਅਨ ਮੈਡੀਕਲ ਐਸੋਸੀਏਸ਼ਨ
ਇੰਡੀਅਨ ਮੈਡੀਕਲ ਐਸੋਸੀਏਸ਼ਨ ਪੰਜਾਬ ਵੱਲੋਂ ਸ਼ਹਿਰ 'ਚ 72ਵਾਂ ਪਿਮਾਕੌਨ ਸਮਾਗਮ ਕਰਵਾਇਆ ਗਿਆ। ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਇਸ ਸਮਾਗਮ 'ਚ ਹਿੱਸਾ ਲੈਣ ਪੁੱਜੇ। ਇਸ ਸਮਾਗਮ ਦੇ ਦੌਰਾਨ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਆਈਐਮਏ ਦੇ ਨਵੇਂ ਪ੍ਰਧਾਨ ਦੀ ਚੋਣ ਕੀਤੀ ਗਈ। ਡਾਕਟਰ ਨਵਜੋਤ ਸਿੰਘ ਦਹੀਆ ਨੂੰ ਇੰਡੀਅਨ ਮੈਡੀਕਲ ਐਸੋਸੀਏਸ਼ਨ ਪੰਜਾਬ ਦਾ ਨਵਾਂ ਪ੍ਰਧਾਨ ਚੁਣਿਆ ਗਿਆ। ਸਮਾਗਮ ਦੌਰਾਨ ਲੋਕਾਂ ਨੂੰ ਚੰਗੀ ਸਿਹਤ ਸਹੂਲਤਾਂ ਦੇਣ ਵਾਲੇ ਡਾਕਟਰਾਂ ਨੂੰ ਸਨਮਾਨਿਤ ਕੀਤਾ ਗਿਆ।