ਸਿਹਤ ਕਾਮਿਆਂ ਨੇ ਸਰਕਾਰ ਦੇ ਨੋਟਿਸ ਦੀਆ ਕਾਪੀਆਂ ਸਾੜ ਕੀਤਾ ਪ੍ਰਦਰਸ਼ਨ
ਅੰਮ੍ਰਿਤਸਰ: ਸਿਵਲ ਸਰਜਨ ਦਫ਼ਤਰ ਦੇ ਬਾਹਰ ਐੱਨ.ਆਰ.ਐੱਚ.ਐੱਮ ਸਿਹਤ ਕਾਮਿਆਂ ਵਲੋਂ ਆਪਣੀਆਂ ਮੰਗਾਂ ਨੂੰ ਲੈਕੇ ਪਿਛਲੇ ਪੰਜ ਦਿਨਾਂ ਤੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਮੌਕੇ ਸਿਹਤ ਕਾਮਿਆਂ ਦਾ ਕਹਿਣਾ ਕਿ ਉਨ੍ਹਾਂ ਨੂੰ ਲੰਬਾ ਸਮਾਂ ਹੋ ਚੁੱਕਿਆ ਆਪਣੀ ਸੇਵਾ ਨਿਭਾਉਂਦਿਆਂ ਪਰ ਸਰਕਾਰ ਵਲੋਂ ਉਨ੍ਹਾਂ ਨੂੰ ਹੁਣ ਤੱਕ ਪੱਕਾ ਨਹੀਂ ਕੀਤਾ ਗਿਆ। ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਕਿ ਕੋਰੋਨਾ ਸਮੇਂ ਉਨ੍ਹਾਂ ਮੁੱਢਲੀਆਂ ਕਤਾਰਾਂ 'ਚ ਯੋਧੇ ਬਣ ਸੇਵਾ ਕੀਤੀ ਪਰ ਸਰਕਾਰ ਵਲੋਂ ਹਮੇਸ਼ਾ ਲਾਰੇ ਹੀ ਲਗਾਏ ਗਏ ਹਨ। ਉਨ੍ਹਾਂ ਦਾ ਕਹਿਣਾ ਕਿ ਜਦੋਂ ਤੱਕ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।