ਜਲੰਧਰ 'ਚ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਸਿਹਤ ਮੁਲਾਜ਼ਮਾਂ ਨੇ ਕੀਤੀ ਭੁੱਖ ਹੜਤਾਲ - ਰੈਗੂਲਰ ਕਰਨ ਦੀ ਮੰਗ
ਜਲੰਧਰ: ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਦੇ ਸੱਦੇ 'ਤੇ ਜਲੰਧਰ ਦੇ ਸਿਵਲ ਹਸਪਤਾਲ 'ਚ ਸਿਹਤ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਦੇ ਹੱਕ ’ਚ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ। ਹੜਤਾਲੀ ਕਰਨ ਵਾਲੇ ਕਰਮਚਾਰੀਆਂ ਨੇ ਦੱਸਿਆ ਕਿ ਲਗਾਤਾਰ ਮੰਗ-ਪੱਤਰ ਭੇਜਣ ਦੇ ਬਾਵਜੂਦ ਮਲਟੀਪਰਪਜ਼ ਕਾਮਿਆਂ ਦੀਆਂ ਮੰਗਾਂ ਨੂੰ ਪੰਜਾਬ ਸਰਕਾਰ ਨੇ ਅਣਦੇਖਾ ਕੀਤਾ ਜਾ ਰਿਹਾ ਹੈ ਜਿਸ ਕਰਕੇ ਉਹ ਸੰਘਰਸ਼ ਕਰਨ ਲਈ ਮਜਬੂਰ ਹਨ। ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਨੇ ਇਹ ਫੈਸਲਾ ਕੀਤਾ ਹੈ ਕਿ ਪੰਜਾਬ ਸਰਕਾਰ ਦੀਆਂ ਮਾਰੂ ਨੀਤੀਆਂ ਦਾ ਉਹ ਲਗਾਤਾਰ ਵਿਰੋਧ ਕਰਦੇ ਰਹਿਣਗੇ। ਉਨ੍ਹਾਂ ਆਖਿਆ ਕਿ ਕੋਰੋਨਾ ਮਹਾਂਮਾਰੀ ਦੌਰਾਨ ਲਗਾਤਾਰ ਸੇਵਾਵਾਂ ਦੇਣ ਦੇ ਬਾਵਜੂਦ ਸਰਕਾਰ ਉਨ੍ਹਾਂ ਨਾਲ ਵਿਤਕਰਾ ਕਰ ਰਹੀ ਹੈ। ਪੰਜਾਬ ਸਰਕਾਰ ਉਨ੍ਹਾਂ ਨੂੰ ਰੈਗਲੂਰ ਨਾ ਕਰਕੇ ਨਵੀਆਂ ਅਸਾਮੀਆਂ ਕੱਢ ਰਹੀ ਹੈ। ਸਰਕਾਰ ਨੇ ਨਵੀਂ ਭਰਤੀ ਦਾ ਇਸ਼ਤਿਹਾਰ ਜਾਰੀ ਕਰਕੇ ਇਨਾਂ ਦੀਆਂ ਉਮੀਦਾਂ ਤੇ ਪਾਣੀ ਫੇਰ ਦਿੱਤਾ ਹੈ। ਸਿਹਤ ਕਾਮਿਆਂ ਨੇ ਮੰਗ ਕੀਤੀ ਹੈ ਕਿ ਸਿਹਤ ਵਿਭਾਗ ਵਿੱਚ ਕੰਮ ਕਰਨ ਵਾਲੇ ਕਾਮਿਆਂ ਨੂੰ ਪਹਿਲਾਂ ਰੈਗੂਲਰ ਕੀਤਾ ਜਾਵੇ ਅਤੇ ਬਾਅਦ 'ਚ ਨਵੀ ਭਰਤੀਆਂ ਕੱਢੀਆਂ ਜਾਣ।