ਛੇਵੇਂ ਪੇਅ ਕਮਿਸ਼ਨ ਨੂੰ ਲੈ ਕੇ ਸਿਹਤ ਮੁਲਾਜ਼ਮਾਂ ਨੇ ਕੀਤਾ ਰੋਸ ਪ੍ਰਦਰਸ਼ਨ - ਡਾਕਟਰ
ਅੰਮ੍ਰਿਤਸਰ: ਛੇਵੇਂ ਪੇਅ ਕਮਿਸਨ ਵਿੱਚ ਡਾਕਟਰਾਂ ਦੇ ਸ਼ੋਸ਼ਣ ਨੂੰ ਲੈ ਕੇ ਹਸਪਤਾਲ ਦੇ ਮੁਲਾਜ਼ਮਾਂ ਦੀਆਂ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਡਾਕਟਰ ਰਾਜੇਸ਼ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਾਨੂੰ ਭਰੋਸਾ ਦਿੱਤਾ ਸੀ ਕਿ ਪੇਅ ਕਮਿਸ਼ਨ ਦੀ ਰਿਪੋਰਟ ਲਾਗੂ ਨਹੀਂ ਕੀਤੀ ਜਾਵੇਗੀ ਜੋ ਕਿ ਸਿਰਫ ਭਰੋਸਾ ਹੀ ਹੈ। ਉਨ੍ਹਾਂ ਕਿਹਾ ਕਿ ਠੇਕਾ ਸਟਾਫ਼ ਨੂੰ ਖ਼ਤਮ ਕਰਕੇ ਪੱਕੀ ਭਰਤੀ ਕੀਤੀ ਜਾਵੇ, ਜੇਕਰ ਸਰਕਾਰ ਨੇ ਆਪਣਾ ਫੈਸਲਾ ਵਾਪਿਸ ਨਾ ਲਿਆ ਤਾਂ ਸੰਘਰਸ਼ ਹੋਰ ਵੀ ਤਿੱਖਾ ਹੋਵੇਗਾ।