ਸਿਹਤ ਮੁਲਾਜ਼ਮਾਂ ਵੱਲੋਂ ਸੂਬਾ ਸਰਕਾਰ ਖਿਲਾਫ਼ ਅਰਥੀ ਫੂਕ ਮੁਜ਼ਾਹਰਾ - Health workers protest against state government
ਅੰਮ੍ਰਿਤਸਰ: ਲਗਾਤਾਰ ਹੀ ਪੰਜਾਬ ਵਿੱਚ ਵੱਖ-ਵੱਖ ਸਰਕਾਰੀ ਅਦਾਰਿਆਂ ਦੇ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਅਤੇ ਪੰਜਾਬ ਸਰਕਾਰ ਕੋਲੋਂ ਆਪਣੀਆਂ ਮੰਗਾਂ ਮਨਵਾਉਣ ਦੀ ਕੋਸ਼ਿਸ਼ ਵੀ ਲਗਾਤਾਰ ਕੀਤੀ ਜਾ ਰਹੀ ਹੈ। ਅੰਮ੍ਰਿਤਸਰ ਵਿਚ ਹੈਲਥ ਇੰਪਲਾਈਜ਼ ਐਸੋਸੀਏਸ਼ਨ ਪੰਜਾਬ ਦੇ ਸੱਦੇ ’ਤੇ ਸਿਹਤ ਵਿਭਾਗ ਦੀਆਂ ਵੱਖ ਵੱਖ ਜਥੇਬੰਦੀਆਂ ਨੇ ਇਕੱਠੇ ਹੋ ਕੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਮਿਲਣ ਵਾਲੇ ਭੱਤਿਆਂ ਜਿੰਨ੍ਹਾਂ ਵਿਚ ਅਡੀਸ਼ਨਲ ਹਾਊਸ ਰੈਂਟ, ਵਰਦੀ ਭੱਤਾ, ਪੇਂਡੂ ਭੱਤਾ, ਡਾਈਟ ਅਲਾਊਂਸ ਅਤੇ ਏਸੀਪੀ ਨੂੰ ਬੰਦ ਵੱਡੀਆਂ ਗੱਲਾਂ ਕਰਨ ਦੇ ਫੈਸਲੇ ਦੇ ਖਿਲਾਫ਼ ਪੰਜਾਬ ਸਰਕਾਰ ਖਿਲਾਫ਼ ਅਰਥੀ ਫੂਕ ਮੁਜ਼ਾਹਰਾ ਕੀਤਾ ਅਤੇ ਪੰਜਾਬ ਸਰਕਾਰ ਤੇ ਮਨਪ੍ਰੀਤ ਬਾਦਲ ਖਿਲਾਫ਼ ਰੋਸ ਪ੍ਰਦਰਸ਼ਨ ਵੀ ਕੀਤਾ।