ਸਿਹਤ ਮੁਲਾਜ਼ਮਾਂ ਵੱਲੋਂ ਸੂਬਾ ਸਰਕਾਰ ਖਿਲਾਫ਼ ਜ਼ੋਰਦਾਰ ਰੋਸ ਮੁਜ਼ਾਹਰਾ - state government in Ferozepur
ਫਿਰੋਜ਼ਪੁਰ: ਸੂਬੇ ਵਿੱਚ ਸਿਹਤ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੂਬਾ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਫਿਰੋਜ਼ਪੁਰ ਦੇ ਸਿਵਲ ਹਸਪਤਾਲ ਅਤੇ ਸਿਵਲ ਸਰਜਨ ਦਫਤਰ ਵਿੱਚ ਸਿਹਤ ਮੁਲਾਜ਼ਮਾਂ ਨੇ ਧਰਨਾ ਦਿੱਤਾ ਗਿਆ ਇਸ ਦੌਰਾਨ ਪ੍ਰਦਰਸ਼ਨਕਾਰੀਆਂ ਵੱਲੋਂ ਜੰਮਕੇ ਸੂਬਾ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਮੰਗਾਂ ਵੱਲ ਧਿਆਨ ਦੇਣ ਦੀ ਅਪੀਲ ਕੀਤੀ ਗਈ। ਇਸ ਮੌਕੇ ਆਗੂਆਂ ਨੇ ਦੱਸਿਆ ਕਿ ਉਹ ਪਿਛਲੇ ਇੱਕ ਮਹੀਨੇ ਤੋਂ ਬੈਠੇ ਹੋਏ ਹਨ ਪਰ ਉਨ੍ਹਾਂ ਦੀਆਂ ਕੱਚੇ ਮੁਲਾਜ਼ਮ ਨੂੰ ਪੱਕੇ ਦੀ ਮੰਗ (Permanent demand to temporary employees) ਨਹੀਂ ਮੰਨੀ ਜਾ ਰਹੀ ਹੈ। ਇਸ ਮੌਕੇ ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਉਹ ਆਉਣ ਵਾਲੇ ਦਿਨ੍ਹਾਂ ਵਿੱਚ ਤਿੱਖਾ ਸੰਘਰਸ਼ ਵਿੱਢਣਗੇ।