ਭੜਕੇ ਸਿਹਤ ਕਾਮਿਆਂ ਵੱਲੋਂ ਸੜਕ ਜਾਮ, ਸੂਬਾ ਸਰਕਾਰ ਨੂੰ ਸੁਣਾਈਆਂ ਖਰੀਆਂ-ਖਰੀਆਂ - ਕੱਚੇ ਮੁਲਾਜ਼ਮਾਂ ਵੱਲੋਂ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ
ਹੁਸ਼ਿਆਰਪੁਰ: ਸੂਬੇ ਦੇ ਕੱਚੇ ਸਿਹਤ ਕਾਮਿਆਂ ਵੱਲੋਂ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਸੂਬਾ ਸਰਕਾਰ ਖਿਲਾਫ਼ ਮੋਰਚਾ ਖੋਲ੍ਹਿਆ ਗਿਆ ਹੈ। ਹੁਸ਼ਿਆਰਪੁਰ ਦੇ ਵਿੱਚ ਨੈਸ਼ਨਲ ਹੈਲਥ ਮਿਸ਼ਨ ਅਧੀਨ ਕੰਮ ਕਰਦੇ ਕੱਚੇ ਮੁਲਾਜ਼ਮਾਂ ਵੱਲੋਂ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਦੇ ਵੱਲੋਂ ਜੰਮਕੇ ਸੂਬਾ ਸਰਕਾਰ ਖਿਲਾਫ਼ ਨਾਅਬੇਬਾਜ਼ੀ ਕੀਤੀ ਗਈ। ਰੋਸ ਵਜੋਂ ਪ੍ਰਦਰਸ਼ਨਕਾਰੀਆਂ ਦੇ ਵੱਲੋਂ ਸੜਕ ਜਾਮ ਕਰ ਸੂਬਾ ਸਰਕਾਰ ਖਿਲਾਫ਼ ਭੜਾਸ ਕੱਢੀ ਗਈ ਅਤੇ ਪੱਕੇ ਕਰਨ ਦੀ ਮੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇ ਉਨ੍ਹਾਂ ਦੀ ਮੰਗ ਨਾ ਮੰਨੀ ਗਈ ਤਾਂ ਉਹ ਸਰਕਾਰ ਖਿਲਾਫ਼ ਤਿੱਖਾ ਸੰਘਰਸ਼ ਵਿੱਢਣਗੇ।