MLA ਮਦਨਲਾਲ ਜਲਲਾਪੁਰ ਤੋਂ ਸੁਣੋ ਸਰਕਾਰ ਕਦੋਂ ਦੇਵੇਗੀ ਨਰਮਾ ਪ੍ਰਭਾਵਿਤ ਕਿਸਾਨਾਂ ਨੂੁੰ ਮੁਆਵਜ਼ਾ ? - government
ਚੰਡੀਗੜ੍ਹ: ਨਰਮੇ ਦੀ ਫ਼ਸਲ ਖ਼ਰਾਬ ਹੋਣ ‘ਤੇ ਆਮ ਆਦਮੀ ਪਾਰਟੀ ਨੇ ਪੰਜਾਬ ਸਰਕਾਰ ਨੂੰ ਘੇਰਿਆ ਜਿਸ ਵਿੱਚ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਿਰਫ਼ ਕੈਮਰੇ ‘ਤੇ ਫੋਟੋ ਖਿਚਵਾਉਣ ਦੇ ਲਈ ਹੀ ਤਿਆਰ ਰਹਿੰਦੇ ਹਨ। ਚੰਡੀਗੜ੍ਹ ਵਿੱਚ ਆਪ ਆਗੂ ਰਾਘਵ ਚੱਢਾ ਨੇ ਇਲਜ਼ਾਮ ਲਗਾਇਆ ਸੀ ਕਿ ਮੁੱਖ ਮੰਤਰੀ ਦੀ ਘੋਸ਼ਣਾ ਤੋਂ ਇੱਕ ਮਹੀਨੇ ਤੋਂ ਬਾਅਦ ਵੀ ਹੁਣ ਤੱਕ ਕਿਸਾਨਾਂ ( farmers) ਨੂੰ ਮੁਆਵਜ਼ਾ ਵੀ ਦਿੱਤਾ ਗਿਆ ਹੈ। ਇਸ ਮਸਲੇ ‘ਤੇ ਚੰਡੀਗੜ੍ਹ ਵਿੱਚ ਪ੍ਰਤੀਕਿਰਿਆ ਦਿੰਦੇ ਕਾਂਗਰਸ ਵਿਧਾਇਕ ਮਦਨ ਲਾਲ ਜਲਾਲਪੁਰ (MLA Madanlal Jallapur) ਨੇ ਕਿਹਾ ਕਿ ਰਾਘਵ ਚੱਢਾ ਆਪਣੇ ਦਿੱਲੀ ਦਾ ਧਿਆਨ ਰੱਖਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਜੋ ਘੋਸ਼ਣਾ ਕੀਤੀ ਉਸ ਨੂੰ ਜ਼ਰੂਰ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੁਝ ਟੈਕਨੀਕਲ ਚੀਜ਼ਾਂ ਹੁੰਦੀਆਂ ਹਨ ਉਨ੍ਹਾਂ ਨੂੰ ਪੂਰਾ ਘਰ ਮੁਆਵਜ਼ਾ ਦਿੱਤਾ ਜਾਵੇਗਾ। ਜਲਾਲਪੁਰ ਨੇ ਕਿਹਾ ਕਿ ਸਰਕਾਰ ਪੂਰੀ ਤੇਜ਼ੀ ਨਾਲ ਕੰਮ ਕਰ ਰਹੀ ਹੈ ਅਤੇ ਲੋਕਾਂ ਦੇ ਕੰਮ ਨਾ ਰੁਕਣ ਕਾਰਨ ਉਸਦੀ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ ।ਉਨ੍ਹਾਂ ਨੇ ਕਿਹਾ ਕਿ ਜਿਹੜੇ ਲੋਕ ਆਰੋਪ ਲਗਾ ਰਹੇ ਮੁੱਖ ਮੰਤਰੀ ਉੱਤੇ ਉਨ੍ਹਾਂ ਨੂੰ ਦਿੱਲੀ ਵਾਪਸ ਚਲੇ ਜਾਣਾ ਚਾਹੀਦਾ ਹੈ ਆਪਣੀ ਸਟੇਟ ਸਾਂਭਣੀ ਚਾਹੀਦੀ ਹੈ ਪੰਜਾਬ ਵਿੱਚ ਲੋਕਾਂ ਨੂੰ ਮਿਲਦਾ ਹੈ ਕਿ ਕਿਹੜੀ ਸਰਕਾਰ ਕੰਮ ਕਰ ਰਹੀ ਹੈ।