ਮਾਸਕ ਨਾ ਪਾਉਣ ਦੀ ਉਲੰਘਣਾ ਨੂੰ ਲੈ ਕੇ ਹਾਈ ਕੋਰਟ 'ਚ ਹੋਈ ਸੁਣਵਾਈ - ਹਾਈਕੋਰਟ
ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਮਾਸਕ ਨਾ ਪਾਉਣ 'ਤੇ ਜੁਰਮਾਨਾ ਕਰਨ ਵਾਲੀ ਪਟੀਸ਼ਨ 'ਤੇ ਅਦਾਲਤ ਨੇ ਸੁਣਵਾਈ ਕੀਤੀ ਹੈ। ਅਦਾਲਤ ਨੇ ਪਟੀਸ਼ਨਕਰਤਾ ਨੂੰ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਨੂੰ ਰੀਪ੍ਰੈਜ਼ੈਂਟੇਸ਼ਨ ਦੇਣ ਲਈ ਕਿਹਾ ਹੈ। ਇਸ ਆਧਾਰ 'ਤੇ ਹੀ ਅਦਾਲਤ ਨੇ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਨੂੰ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਹਨ। ਦੱਸਣਯੋਗ ਹੈ ਕਿ ਪਟੀਸ਼ਨਕਰਤਾ ਨੇ ਆਪਣੀ ਪਟੀਸ਼ਨ 'ਚ ਕਿਹਾ ਸੀ ਕਿ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਜਨਤਕ ਥਾਂਵਾਂ 'ਤੇ ਮਾਸਕ ਨਾ ਪਾਉਣ ਵਾਲਿਆਂ ਨੂੰ ਜੁਰਮਾਨਾ ਲਗਾ ਰਹੇ ਹਨ, ਜੋ ਕਿ ਉਹ ਨਹੀਂ ਲਗਾ ਸਕਦੇ। ਉਨ੍ਹਾਂ 'ਤੇ ਮਹਾਂਮਾਰੀ ਐਕਟ ਦੇ ਤਹਿਤ ਹੀ ਜੁਰਮਾਨਾ ਲਗਾਇਆ ਜਾ ਸਕਦਾ ਹੈ ਤੇ ਉਹ ਜੁਰਮਾਨਾ ਸਿਰਫ਼ ਕ੍ਰਿਮੀਨਲ ਕੋਰਟ ਹੀ ਲਗਾ ਸਕਦਾ ਹੈ।