ਗ਼ੈਰ-ਕਾਨੂੰਨੀ ਮਾਈਨਿੰਗ ਮਾਮਲੇ ਦੀ ਆਖ਼ਰੀ ਸੁਣਵਾਈ 30 ਜੁਲਾਈ ਨੂੰ - ਪੰਜਾਬ ਤੇ ਹਰਿਆਣਾ ਹਾਈਕੋਰਟ
ਚੰਡੀਗੜ੍ਹ: ਲੁਧਿਆਣਾ ਦੇ ਪਿੰਡਾਂ ਵਿੱਚ ਹੋ ਰਹੀ ਗ਼ੈਰ-ਕਾਨੂੰਨੀ ਮਾਈਨਿੰਗ ਦੇ ਮਾਮਲੇ ਵਿੱਚ ਬੁੱਧਵਾਰ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ। ਜਿਸ ਵਿੱਚ ਲੁਧਿਆਣਾ ਦੇ ਸੈਸ਼ਨ ਜੱਜ ਤੇ ਡੀਸੀ ਲੁਧਿਆਣਾ ਨੇ ਰਿਪੋਰਟ ਦਾਖ਼ਲ ਕੀਤੀ। ਹਾਈ ਕੋਰਟ ਨੇ ਇਸ ਰਿਪੋਰਟ ਨੂੰ ਪਟੀਸ਼ਨਕਰਤਾ ਦੇ ਵਕੀਲ ਨੂੰ ਦੇਣ ਦੇ ਆਦੇਸ਼ ਦਿੱਤੇ ਹਨ। ਨਾਲੇ ਹੁਣ ਇਸ ਮਾਮਲੇ ਦੇ ਵਿੱਚ ਆਖ਼ਰੀ ਬਹਿਸ 30 ਜੁਲਾਈ ਨੂੰ ਹੋਵੇਗੀ।