ਵਿਸ਼ਾਲ ਨਗਰ ਕੀਰਤਨ ਮੌਕੇ ਬਿਕਰਮ ਮਜੀਠੀਆ ਨੇ ਭਾਰੀ ਹਾਜ਼ਰੀ - ਬਾਬਾ ਜੀਵਨ ਸਿੰਘ ਜੀ
ਅੰਮ੍ਰਿਤਸਰ: ਹਲਕਾ ਮਜੀਠਾ ਦੇ ਪਿੰਡ ਨਵੇਂ ਨਾਗ ਵਿੱਚ ਰੰਗਰੇਟਾ ਗੁਰੂ ਕਾ ਬੇਟਾ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਇੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਸ ਨਗਰ ਕੀਰਤਨ ਵਿੱਚ ਹਲਕਾ ਵਿਧਇਕ 'ਤੇ ਸੀਨਿਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰੀ। ਬਿਕਰਮ ਸਿੰਘ ਮਜੀਠੀਆ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕੀ ਇਸ ਪਾਵਨ ਪਵਿੱਤਰ ਦਿਨ ਮੌਕੇ ਅਸੀਂ ਗੁਰੂ ਸਾਹਿਬ ਜੀ ਦੇ ਚਰਨਾਂ ਵਿੱਚ ਅਰਦਾਸ ਬੇਨਤੀ ਕਰਦੇ ਹਾਂ, ਕਿ ਉਹ ਸਮੂਹ ਸੰਗਤਾਂ ਦੇ ਸਿਰ 'ਤੇ ਮਿਹਰ ਭਰਿਆ ਹੱਥ ਰੱਖਣ।