ਸੂਬੇ ਵਿੱਚ ਭਾਰੀ ਮੀਂਹ ਦੀ ਚਿਤਾਵਨੀ
ਮੌਸਮ ਵਿਭਾਗ ਨੇ ਆਉਣ ਵਾਲੀ 25 ਤੇ 26 ਜੁਲਾਈ ਲਈ ਸੂਬੇ ਵਿੱਚ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕਰ ਦਿੱਤੀ। ਮੌਸਮ ਵਿਭਾਗ ਨੇ ਸੂਬਾ ਸਰਕਾਰ ਨੂੰ ਦੱਸਿਆ ਹੈ ਕਿ ਘੱਗਰ ਦੇ ਇਲਾਕੇ ਵਿੱਚ ਮੁੜ ਤੋਂ ਪਾਣੀ ਜਮ੍ਹਾਂ ਹੋ ਸਕਦਾ ਹੈ। ਅਨੁਮਾਨ ਦੇ ਮੁਤਾਬਕ ਬਠਿੰਡਾ, ਸੰਗਰੂਰ, ਪਟਿਆਲਾ ਸਮੇਤ ਪੂਰੇ ਪੰਜਾਬ ਵਿੱਚ ਭਾਰੀ ਮੀਂਹ ਪਵੇਗਾ। 24 ਜੁਲਾਈ ਤੋਂ ਲੈ ਕੇ ਅਗਲੇ 2 ਦਿਨ ਗੁਰਦਾਸਪੁਰ, ਰੂਪਨਗਰ, ਪਠਾਨਕੋਟ ਬਹੁਤ ਭਾਰੀ ਮੀਂਹ ਪੈ ਸਕਦਾ ਹੈ। ਇਸ ਦੇ ਨਾਲ ਹੀ ਘੱਗਰ ਖੇਤਰ ਵਿੱਚ 12 ਸੈਂਟੀਮੀਟਰ ਤੱਕ ਮੀਂਹ ਪੈਣ ਦੀ ਸੰਭਾਵਨਾ ਦੱਸੀ ਜਾ ਰਹੀ ਹੈ। ਮੌਸਮ ਵਿਭਾਗ ਦੇ ਡਾਇਰੈਕਟਰ ਸੁਰਿੰਦਰ ਪਾਲ ਨੇ ਕਿਹਾ ਕਿ ਸਾਡੇ ਵੱਲੋਂ ਸਰਕਾਰ ਨੂੰ ਪਹਿਲਾਂ ਹੀ ਅਲਰਟ ਜਾਰੀ ਕਰ ਦਿੱਤਾ ਗਿਆ ਹੈ, ਪੰਜਾਬ ਹੀ ਨਹੀਂ ਹਰਿਆਣਾ 'ਚ ਵੀ ਮੀਂਹ ਦੀ ਪੂਰੀ ਸੰਭਾਵਨਾ ਹੈ। ਸਰਕਾਰ ਵੱਲੋਂ ਵੀ ਪ੍ਰਸ਼ਾਸਨ ਨੂੰ ਅਗਲੇ ਦੋ ਦਿਨਾਂ ਲਈ ਚੌਕਸ ਰਹਿਣ ਦੀਆਂ ਹਿਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ।