ਮੌਸਮ ਵਿਭਾਗ ਦੀ ਚੇਤਾਵਨੀ, ਆਉਂਦੇ 2 ਦਿਨਾਂ 'ਚ ਪੈ ਸਕਦਾ ਹੈ ਤੇਜ਼ ਮੀਂਹ - rain forecast in punjab
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਮੌਸਮ ਵਿਭਾਗ ਮੁਤਾਬਕ ਆਉਂਦੇ 2 ਦਿਨਾਂ 'ਚ ਪੰਜਾਬ ਅਤੇ ਨਾਲ ਲੱਗਦੇ ਇਲਾਕਿਆਂ ਵਿੱਚ ਤੇਜ਼ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਮੌਸਮ ਵਿਭਾਗ ਦੀ ਮੁੱਖੀ ਡਾ. ਪ੍ਰਭਜੋਤ ਕੌਰ ਨੇ ਕਿਹਾ ਹੈ ਕਿ ਮਾਨਸੂਨ ਹਾਲੇ ਵੀ ਕਾਫ਼ੀ ਐਕਟਿਵ ਹੈ ਅਤੇ ਆਉਂਦੇ ਦੋ ਦਿਨ ਤੱਕ ਪੰਜਾਬ ਦੇ ਵਿੱਚ ਤੇਜ਼ ਮੀਂਹ ਪੈ ਸਕਦਾ ਹੈ।