ਮੀਂਹ ਨੇ ਫ਼ਿਕਰਾਂ 'ਚ ਪਾਏ ਕਿਸਾਨ, ਸਰਕਾਰ ਤੋਂ ਮੰਗੀ ਮਦਦ - tarn taran news
ਤਰਨ ਤਾਰਨ: ਕੋਰੋਨਾ ਵਾਇਰਸ ਦੇ ਪ੍ਰਕੋਪ ਨੇ ਜਿੱਥੇ ਪਹਿਲਾਂ ਹੀ ਕਿਸਾਨਾਂ ਨੂੰ ਫ਼ਿਕਰਾਂ ਵਿੱਚ ਪਾ ਰੱਖਿਆ ਹੈ ਉੱਥੇ ਹੀ ਬੀਤੀ ਰਾਤ ਪਏ ਮੀਂਹ ਨੇ ਕਿਸਾਨਾਂ ਦੀ ਚਿੰਤਾ ਹੋਰ ਵਧਾ ਦਿੱਤੀ ਹੈ। ਕਿਸਾਨਾਂ ਦਾ ਕਹਿਣਾ ਕਿ ਉਹ ਪਹਿਲਾਂ ਹੀ ਕਰਜ਼ੇ ਦੀ ਮਾਰ ਹੇਠ ਹਨ ਜੇਕਰ ਬਾਰਿਸ਼ ਕਾਰਨ ਉਨ੍ਹਾਂ ਦਾ ਕਿਸੇ ਕਿਸਮ ਦਾ ਕੋਈ ਨੁਕਸਾਨ ਹੁੰਦਾ ਹੈ ਤਾਂ ਸਰਕਾਰ ਉਨ੍ਹਾਂ ਦੀ 50 ਹਜ਼ਾਰ ਦੀ ਫ਼ਸਲ ਬਦਲੇ ਸਿਰਫ਼ 5 ਤੋਂ 8 ਹਜ਼ਾਰ ਦਾ ਮੁਆਵਜ਼ਾ ਦੇਵੇਗੀ। ਇਸ ਦੇ ਚਲਦਿਆਂ ਉਨ੍ਹਾਂ ਨੇ ਮੰਗ ਕੀਤੀ ਕਿ ਸਰਕਾਰ ਕਣਕ ਦੀ ਖ਼ਰੀਦ ਲਈ ਮੰਡੀਆਂ ਵਿੱਚ ਖੁੱਲ੍ਹ ਦੇਵੇ।