ਚੰਡੀਗੜ੍ਹ 'ਚ ਮੀਂਹ ਪੈਣ ਨਾਲ ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ
ਚੰਡੀਗੜ੍ਹ 'ਚ ਸਨਿੱਚਰਵਾਰ ਨੂੰ ਮੀਂਹ ਪੈਣ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ। ਮੌਸਮ ਵਿਭਾਗ ਦੇ ਨਿਰਦੇਸ਼ਕ ਸੁਰਿੰਦਰ ਪਾਲ ਦਾ ਕਹਿਣਾ ਹੈ ਕਿ ਚੰਡੀਗੜ੍ਹ 'ਚ ਦੋ ਦਿਨ ਹੋਰ ਬਾਰਿਸ਼ ਪੈ ਸਕਦੀ ਹੈ। ਉਨ੍ਹਾਂ ਨੇ ਕਿਹਾ ਕਿ ਚੰਡੀਗੜ੍ਹ 'ਚ ਬਾਰਿਸ਼ ਹੋਣ ਨਾਲ ਮੌਸਮ ਠੰਡਾ ਰਹੇਗਾ। ਉਨ੍ਹਾਂ ਨੇ ਕਿਹਾ ਕਿ ਬਾਰਿਸ਼ ਪੈਣ ਨਾਲ ਨਵਾਂਸ਼ਹਿਰ, ਮੋਹਾਲੀ, ਚੰਡੀਗੜ੍ਹ, ਲੁਧਿਆਣਾ ਅਤੇ ਗੁਰਦਾਸਪੁਰ ਸ਼ਹਿਰ ਪ੍ਰਭਾਵਿਤ ਹੋ ਸਕਦੇ ਹਨ।