ਸਰਹੱਦੋਂ ਪਾਰ ਆਈ 37 ਕਰੋੜ ਦੀ ਹੈਰੋਇਨ ਸਣੇ ਤਸਕਰ ਗ੍ਰਿਫ਼ਤਾਰ - amritsar news in punjabi
ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਵੱਡੀ ਸਫ਼ਲਤਾ ਹੱਥ ਲਗੀ ਹੈ। ਪੁਲਿਸ ਨੇ ਪਾਕਿਸਤਾਨ ਤੋਂ ਆਈ 37 ਕਰੋੜ ਦੀ ਹੈਰੋਇਨ ਅਤੇ 28 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਪੁਲਿਸ ਨੇ ਇੱਕ ਸਮੱਗਲਰ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਸਮੱਗਲਰ ਕੋਲੋਂ ਹੈਰੋਇਨ ਅਤੇ ਡਰੱਗ ਮਨੀ ਸਮੇਤ ਪੁਲਿਸ ਨੇ 4 ਮੋਬਾਈਲ ਅਤੇ ਇੱਕ ਬੋਲੈਰੋ ਗੱਡੀ ਨੂੰ ਵੀ ਜ਼ਬਤ ਕੀਤਾ ਹੈ।