ਹਾਈ ਅਲਰਟ ਤੇ ਪੰਜਾਬ, ਸੁਰੱਖਿਆ ਏਜੰਸੀਆਂ ਚੌਕਸ - ਸੁਰੱਖਿਆ ਏਜੰਸੀਆਂ
ਪਟਿਆਲਾ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਮਲੇ ਨੂੰ ਲੈ ਕੇ ਪੰਜਾਬ ਵਿੱਚ ਹਾਈ ਅਲਰਟ ਜਾਰੀ ਕਰ ਦਿੱਤਾ ਹੈ ਜਿਸ ਤੋਂ ਬਾਅਦ ਪੰਜਾਬ ਪੁਲਿਸ ਤੇ ਸੁਰੱਖਿਆ ਏਜੰਸੀਆਂ ਚੌਕਸ ਹੋ ਗਈਆਂ ਹਨ। 15 ਅਗਸਤ ਦੇ ਮੱਦੇਨਜ਼ਰ ਪਟਿਆਲਾ ਦੇ ਏਡੀਜੀਪੀ ਸੁਰੱਖਿਆ ਦਾ ਜਾਇਜ਼ਾ ਲੈਣ ਲਈ ਕਾਲੀ ਮਾਤਾ ਮੰਦਰ ਪੁੱਜੇ। ਇਸ ਮੌਕੇ ਐੱਸਐੱਸਪੀ ਮਨਦੀਪ ਸਿੰਘ ਸਿੱਧੂ, ਆਈਜੀ ਏਐੱਸ ਰਾਏ ਤੇ ਡੀਐੱਸਪੀ ਯੁਗੇਸ਼ ਸ਼ਰਮਾ ਤੋਂ ਇਲਾਵਾ ਸਾਰੇ ਪ੍ਰਸ਼ਾਸਨਿਕ ਅਧਿਕਾਰੀ ਮੌਜੂਦ ਰਹੇ।