ਹਾਈ ਕੋਰਟ ਨੇ ਕੰਨਿਆ ਭਰੂਣ ਹੱਤਿਆ ਮਾਮਲੇ 'ਚ ਮੁਲਜ਼ਮ ਦੀ ਪਟੀਸ਼ਨ ਕੀਤੀ ਖਾਰਜ਼ - ਅਗਾਊਂ ਜ਼ਮਾਨਤ ਲਈ ਅਰਜ਼ੀ
ਚੰਡੀਗੜ੍ਹ: ਪੰਜਾਬ-ਹਰਿਆਣਾ ਹਾਈ ਕੋਰਟ ਨੇ ਇੱਕ ਵਿਅਕਤੀ ਦੀ ਜ਼ਮਾਨਤ ਅਰਜ਼ੀ ਨੂੰ ਖ਼ਾਰਜ਼ ਕਰਦੇ ਹੋਏ ਕੰਨਿਆ ਭਰੂਣ ਹੱਤਿਆ ਦੇ ਮਾਮਲੇ ਨੂੰ ਗੰਭੀਰ ਸਮੱਸਿਆ ਕਿਹਾ ਹੈ। ਜ਼ਿਕਰਯੋਗ ਹੈ ਕਿ ਕੰਨਿਆ ਭਰੂਣ ਹੱਤਿਆ ਦੇ ਇੱਕ ਮਾਮਲੇ ਵਿੱਚ ਮੁਲਜ਼ਮ ਹਸਨ ਮੁਹੰਮਦ ਨਾਂਅ ਦੇ ਵਿਅਕਤੀ ਨੇ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਅਗਾਊਂ ਜ਼ਮਾਨਤ ਲਈ ਅਰਜ਼ੀ ਪਾਈ ਸੀ। ਬੁੱਧਵਾਰ ਅਰਜ਼ੀ 'ਤੇ ਸੁਣਵਾਈ ਕਰਦਿਆਂ ਜਸਟਿਸ ਅਵਨੀਸ਼ ਝੀਂਗਨ ਨੇ ਪਟੀਸ਼ਨ ਨੂੰ ਖਾਰਜ਼ ਕਰਦਿਆਂ ਕੰਨਿਆ ਭਰੂਣ ਹੱਤਿਆ ਨੂੰ ਗੰਭੀਰ ਸਮੱਸਿਆ ਦੱਸਿਆ। ਉਨ੍ਹਾਂ ਕਿਹਾ ਕਿ ਇਸ ਸਮੱਸਿਆ ਨੂੰ ਰੋਕਣ ਲਈ ਦੋਸ਼ੀ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ ਤਾਂ ਜੋ ਅੱਗੇ ਤੋਂ ਕੋਈ ਅਜਿਹਾ ਨਾ ਕਰੇ।