ਹਾਈ ਕੋਰਟ ਨੇ ਮਿੰਨੀ ਬੱਸਾਂ ਦੇ ਨਵੇਂ ਪਰਮਿਟ ਜਾਰੀ ਕਰਨ ਦੇ ਮਾਮਲੇ 'ਚ ਪੰਜਾਬ ਸਰਕਾਰ ਨੂੰ ਦਿੱਤੀ ਰਾਹਤ - ਪੰਜਾਬ ਤੇ ਹਰਿਆਣਾ ਹਾਈ ਕੋਰਟ
🎬 Watch Now: Feature Video
ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਮਿੰਨੀ ਬੱਸ ਦੇ ਨਵੇਂ ਪਰਮਿਟਾਂ ਲਈ ਮੰਗੀਆਂ ਗਈਆਂ ਅਰਜ਼ੀਆਂ ਵਿਰੁੱਧ ਪਈ ਪਟਸ਼ੀਨ 'ਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸੁਣਵਾਈ ਕੀਤੀ। ਅਦਾਲਤ ਨੇ ਇਸ ਮਾਮਲੇ ਵਿੱਚ ਅਰਜ਼ੀਆਂ ਲੈਣ 'ਤੇ ਫਿਲਹਾਲ ਕੋਈ ਰੋਕ ਨਹੀਂ ਲਾਈ ਹੈ। ਜਸਟਿਸ ਰਾਜਨ ਗੁਪਤਾ ਅਤੇ ਕਰਮਜੀਤ ਸਿੰਘ ਦੀ ਦੂਹਰੀ ਬੈਂਚ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ 10 ਅਗਸਤ 'ਤੇ ਰੱਖੀ ਹੈ। ਮਿੰਨੀ ਬੱਸ ਮਾਲਕਾਂ ਨੇ ਸਰਕਾਰ ਦੇ ਨਵੇਂ ਪਰਮਿਟ ਜਾਰੀ ਕਰਨ ਦੇ ਫ਼ੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਹਾਈ ਕੋਰਟ ਵਿੱਚ ਸੁਣਵਾਈ ਚੱਲ ਰਹੀ ਹੈ।