ਦਿੱਲੀ ਹਿੰਸਾ 'ਚ ਗ੍ਰਿਫ਼ਤਾਰ ਲੋਕਾਂ ਨੂੰ ਹਾਈਕੋਰਟ ਦੇ ਵਕੀਲ ਦੇਣਗੇ ਮੁਫ਼ਤ ਕਾਨੂੰਨੀ ਸਹਾਇਤਾ - Delhi violence
ਚੰਡੀਗੜ੍ਹ: ਗਣਤੰਤਰ ਦਿਵਸ 'ਤੇ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਤੋਂ ਬਾਅਦ ਦਿੱਲੀ ਪੁਲਿਸ ਨੇ ਕਈ ਕਿਸਾਨਾਂ ਦੇ ਖ਼ਿਲਾਫ਼ ਮਾਮਲੇ ਦਰਜ ਕੀਤੇ ਹਨ। ਇਨ੍ਹਾਂ ਕਿਸਾਨਾਂ ਨੂੰ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਨੇ 70 ਵਕੀਲਾਂ ਦੀ ਇੱਕ ਟੀਮ ਦਾ ਇੰਤਜ਼ਾਮ ਕੀਤਾ ਹੈ। ਜਿਹੜੇ ਕਿ ਮੁਫ਼ਤ ਵਿੱਚ ਕੇਸ ਲੜਨਗੇ। ਉਥੇ ਕਈ ਵਕੀਲ ਆਪਣੀ ਮਰਜ਼ੀ ਦੇ ਨਾਲ ਮੁਫ਼ਤ ਵਿੱਚ ਕਿਸਾਨਾਂ ਦੇ ਖ਼ਿਲਾਫ਼ ਮਾਮਲਿਆਂ ਦੀ ਸੁਣਵਾਈ ਦੌਰਾਨ ਉਨ੍ਹਾਂ ਦੀ ਪੈਰਵੀ ਕਰਨਗੇ।