ਹਾਈ ਕੋਰਟ ਨੇ ਪੁਲਿਸ ਮੁਲਾਜ਼ਮਾਂ ਨੂੰ ਅਪਮਾਨਜਨਕ ਸ਼ਬਦਾਂ ਦੀ ਵਰਤੋਂ ਨਾ ਕਰਨ ਦੇ ਦਿੱਤੇ ਨਿਰੇਦਸ਼
ਚੰਡੀਗੜ੍ਹ: ਪਿਛਲੇ ਦਿਨੀਂ ਪੰਜਾਬ ਹਰਿਆਣਾ ਹਾਈ ਕੋਰਟ 'ਚ ਇੱਕ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਕਰਦੇ ਹੋਏ ਪੁਲਿਸ ਵੱਲੋਂ ਪੇਸ਼ ਕੀਤੇ ਚਲਾਨ 'ਚ ਨੀਗਰੋ ਸ਼ਬਦ ਦੀ ਵਰਤੋਂ ਕੀਤੀ ਗਈ ਸੀ ਜਿਸ 'ਤੇ ਹਾਈ ਕੋਰਟ ਨੇ ਇਤਰਾਜ਼ ਜਤਾਇਆ। ਇਸ ਸਬੰਧੀ ਹਾਈਕੋਰਟ 'ਚ ਸੁਣਵਾਈ ਹੋਈ। ਪਿਛਲੀ ਸੁਣਵਾਈ 'ਚ ਹਾਈ ਕੋਰਟ ਨੇ ਪੰਜਾਬ ਪੁਲਿਸ ਦੇ ਸਾਰੇ ਮੁਲਾਜ਼ਮਾਂ ਨੂੰ ਇਸ ਤਰ੍ਹਾਂ ਦੀ ਸ਼ਬਦਾਵਲੀ ਦੀ ਵਰਤੋਂ ਨਾ ਕਰਨ ਦੇ ਨਿਰਦੇਸ਼ ਦਿੱਤੇ। ਅੱਜ ਦੀ ਸੁਣਵਾਈ 'ਚ ਪੰਜਾਬ ਸਰਕਾਰ ਨੇ ਇੱਕ ਹਲਫ਼ਨਾਮਾ ਦਾਖ਼ਲ ਕੀਤਾ ਤੇ ਕਿਹਾ ਕਿ ਉਨ੍ਹਾਂ ਪੂਰੇ ਪੰਜਾਬ ਦੇ ਐਸਐਚਓ ਤੇ ਹੋਰ ਮੁਲਾਜ਼ਮਾਂ ਨੂੰ ਇਤਲਾਹ ਕਰ ਦਿੱਤੀ ਹੈ ਕਿ ਐਫਆਈਆਰ 'ਤੇ ਚਲਾਨ 'ਚ ਇਸ ਤਰ੍ਹਾਂ ਦੇ ਸ਼ਬਦ ਨਾ ਵਰਤਣ।