ਹਾਈ ਕੋਰਟ ਨੇ ਕੋਰੋਨਾ ਰੋਕਥਾਮ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ ਕਾਰਵਾਈ ਕਰਨ ਦੇ ਪੰਜਾਬ ਸਰਕਾਰ ਨੂੰ ਦਿੱਤੇ ਹੁਕਮ - ਕੋਵਿਡ-19
ਚੰਡੀਗੜ੍ਹ: ਕੋਵਿਡ-19 ਦੇ ਮੱਦੇਨਜ਼ਰ ਜਾਰੀ ਕੀਤੀਆਂ ਹਦਾਇਤਾਂ ਦੀ ਰਾਜਨੀਤਕ ਪਾਰਟੀਆਂ ਵੱਲੋਂ ਅਣਦੇਖੀ ਕੀਤੀ ਜਾ ਰਹੀ ਹੈ, ਜਿਸ ਦੇ ਖ਼ਿਲਾਫ਼ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ। ਇਸ ਪਟੀਸ਼ਨ ਦਾ ਨਿਪਟਾਰਾ ਕਰਦੇ ਹੋਏ ਕੋਰਟ ਨੇ ਪੰਜਾਬ ਸਰਕਾਰ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਇਸ ਸਬੰਧੀ ਸਰਕਾਰ ਜਲਦ ਤੋਂ ਜਲਦ ਫੈਸਲਾ ਲਵੇ।