VIDEO VIRAL: ਤੇਜ਼ ਰਫਤਾਰ ਨੇ ਉੱਡਾਈ ਸਕੂਟੀ ਸਵਾਰ ਮਹਿਲਾ - ਪੁਲਿਸ
ਲੁਧਿਆਣਾ: ਜ਼ਿਲ੍ਹੇ ਦੇ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੇ ਹਾਦਸੇ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਸ਼ਹਿਰ ਦੇ ਹੰਬੜਾ ਰੋਡ ‘ਤੇ ਤੇਜ਼ ਰਫਤਾਰ ਇਨੋਵਾ ਕਾਰ ਨੇ ਇੱਕ ਸਕੂਟੀ ਸਵਾਰ ਮਹਿਲਾ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਸਕੂਟੀ ਸਵਾਰ ਮਹਿਲਾ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਘਟਨਾ ਦੀਆਂ ਤਸਵੀਰਾਂ ਸੀਸੀਟੀਵੀ ਕੈਮਰੇ ਦੇ ਵਿੱਚ ਕੈਦ ਹੋਈਆਂ ਹਨ। ਜਾਣਕਾਰੀ ਅਨੁਸਾਰ ਕਾਰ ਸਵਾਰ ਚਾਲਕ ਨੂੰ ਦਿਲ ਦਾ ਦੌਰਾ ਪੈ ਗਿਆ ਸੀ ਜਿਸ ਕਰਕੇ ਇਹ ਹਾਦਸਾ ਵਾਪਰਿਆ ਦੱਸਿਆ ਜਾ ਰਿਹਾ ਹੈ। ਇਸ ਹਾਦਸੇ ਦੀ ਵੀਡੀਓ ਸੋਸ਼ਲ ਮੀਡੀਆ ਉੱਪਰ ਕਾਫੀ ਵਾਇਰਲ ਹੋ ਰਹੀ ਹੈ। ਇਸ ਘਟਨਾ ਦੀ ਸੂਚਨਾ ਪੁਲਿਸ ਨੂੰ ਵੀ ਦਿੱਤੀ ਗਈ ਹੈ। ਪੁਲਿਸ ਨੇ ਮੌਕੇ ‘ਤੇ ਪਹੁੰਚ ਮਾਮਲੇ ਦੀ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਹੈ।