ਲੁਧਿਆਣਾ ਮਾਈਨਿੰਗ ਸਬੰਧੀ ਪੇਸ਼ ਕੀਤੇ ਸਬੂਤਾਂ 'ਤੇ ਹਾਈ ਕੋਰਟ ਨੇ ਪ੍ਰਗਟਾਇਆ ਖ਼ਦਸ਼ਾ - ਪੰਜਾਬ ਹਰਿਆਣਾ ਹਾਈਕੋਰਟ ਚ ਸੁਣਵਾਈ
ਚੰਡੀਗੜ੍ਹ: ਲੁਧਿਆਣਾ ਦੇ ਪਿੰਡਾਂ ਵਿੱਚ ਹੋ ਰਹੀ ਗੈਰ-ਕਾਨੂੰਨੀ ਮਾਈਨਿੰਗ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਦਿਨ ਵੀਰਵਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਸੁਣਵਾਈ ਹੋਈ। ਸੁਣਵਾਈ ਵਿੱਚ ਲੁਧਿਆਣਾ ਦੇ ਜ਼ਿਲ੍ਹਾ ਤੇ ਸੈਸ਼ਨ ਜੱਜ ਅਤੇ ਡੀ ਸੀ ਵੱਲੋਂ ਦਿੱਤੀ ਗਈ ਰਿਪੋਰਟ ਉੱਤੇ ਸਵਾਲ ਚੁੱਕੇ ਗਏ ਅਤੇ ਖ਼ਦਸ਼ਾ ਪ੍ਰਗਟਾਇਆ। ਹਾਈ ਕੋਰਟ ਨੇ ਇਨ੍ਹਾਂ ਖ਼ਦਸ਼ਿਆਂ ਨੂੰ ਅਗਲੀ ਸੁਣਵਾਈ ਉੱਤੇ ਫਾਈਲ ਕਰਨ ਦੇ ਲਈ ਕਿਹਾ ਹੈ। ਮਾਮਲੇ ਦੀ ਅਗਲੀ ਸੁਣਵਾਈ 24 ਅਗਸਤ ਨੂੰ ਹੋਵੇਗੀ।