ਜਲੰਧਰ ਦੇ ਵੱਖ-ਵੱਖ ਇਲਾਕਿਆਂ ਵਿੱਚ ਦੁਸਹਿਰੇ ਦੀਆਂ ਝਲਕੀਆਂ - ਸਾਂਸਦ ਚੌਧਰੀ ਸੰਤੋਖ ਸਿੰਘ
ਜਲੰਧਰ: ਅੱਜ ਪੂਰੇ ਭਾਰਤ ਵਿੱਚ ਦੁਸਹਿਰੇ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ, ਜਲੰਧਰ ਦੇ ਵੱਖ-ਵੱਖ ਇਲਾਕਿਆਂ ਦੇ ਵਿੱਚ ਰਾਵਣ, ਮੇਘਨਾਥ ਅਤੇ ਕੁੰਭਕਰਨ ਦੇ ਪੁਤਲੇ ਦਾ ਦਹਿਨ ਕੀਤਾ ਗਿਆ ਇੱਥੇ ਕਾਫ਼ੀ ਲੋਕ ਹੁੰਮ ਹੁਮਾ ਕੇ ਪੁੱਜੇ ਸਨ। ਦੁਸਹਿਰੇ ਦਾ ਤਿਉਹਾਰ ਅਧਰਮ ਤੇ ਧਰਮ ਦੀ ਜਿੱਤ ਵਜੋਂ ਜਾਣਿਆ ਜਾਂਦਾ ਹੈ। ਇਸ ਮੌਕੇ ਜਲੰਧਰ ਦੇ ਸਾਂਸਦ ਚੌਧਰੀ ਸੰਤੋਖ ਸਿੰਘ ਨੇ ਕਿਹਾ ਕਿ ਅੱਜ ਦਾ ਇਹ ਤਿਉਹਾਰ ਬੜੀ ਹੀ ਧੂਮਧਾਮ ਦੇ ਨਾਲ ਭਾਰਤ ਵਰਸ਼ ਵਿੱਚ ਮਨਾਇਆ ਜਾ ਰਿਹਾ ਹੈ। ਅੱਜ ਦੇ ਇਸ ਪਵਿੱਤਰ ਦਿਹਾੜੇ ਦੀ ਉਹ ਸਭ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੰਦੇ ਹਨ।