ਸਰਕਾਰ ਵੱਲੋਂ ਮੰਦਰ ਬੰਦ ਕੀਤੇ ਜਾਣ ਨੂੰ ਲੈ ਕੇ ਹਿੰਦੂ ਸੁਰੱਖਿਆ ਸਮਿਤੀ ਨੇ ਕੀਤਾ ਵਿਰੋਧ - ਹਿੰਦੂ ਸੁਰੱਖਿਆ ਸਮਿਤੀ
ਕੋਰੋਨਾ ਵਾਇਰਸ ਤੋਂ ਬਚਾਅ ਲਈ ਸੂਬਾ ਸਰਕਾਰ ਵੱਲੋਂ ਵੱਖ-ਵੱਖ ਧਾਰਮਿਕ ਥਾਵਾਂ ਉੱਤੇ ਇੱਕਠ ਨਾ ਕਰਨ ਦੀਆਂ ਹਿਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਸ ਦੇ ਚਲਦੇ ਸੂਬੇ ਵਿੱਚ ਕਈ ਥਾਵਾਂ ਵਿੱਚ ਜਨਤਕ ਥਾਵਾਂ ਤੇ ਧਾਰਮਿਕ ਥਾਵਾਂ ਨੂੰ ਬੰਦ ਕਰ ਦਿੱਤਾ ਗਿਆ ਹੈ। ਪਟਿਆਲਾ ਵਿੱਚ ਕਾਲੀ ਮਾਤਾ ਮੰਦਰ ਨੂੰ ਬੰਦ ਕੀਤੇ ਜਾਣ ਨੂੰ ਲੈ ਕੇ ਹਿੰਦੂ ਸੁਰੱਖਿਆ ਸਮਿਤੀ ਨੇ ਸੂਬਾ ਸਰਕਾਰ ਵਿਰੋਧ ਰੋਸ ਪ੍ਰਗਟ ਕੀਤਾ ਹੈ। ਇਸ ਬਾਰੇ ਈਟੀਵੀ ਭਾਰ ਨਾਲ ਆਪਣੇ ਵਿਚਾਰ ਸਾਂਝੇ ਕਰਦਿਆਂ ਹਿੰਦੂ ਸੁਰੱਖਿਆ ਸਮਿਤੀ ਪਟਿਆਲਾ ਦੇ ਪ੍ਰਧਾਨ ਰਾਜੇਸ਼ ਕੇਹਰ ਨੇ ਕਿਹਾ ਕਿ ਸਰਕਾਰ ਵੱਲੋਂ ਸਿਰਫ਼ ਹਿੰਦੂ ਮੰਦਰਾਂ ਨੂੰ ਬੰਦ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ ਜਦਕਿ ਸ਼ਹਿਰ ਵਿੱਚ ਹੋਰਨਾਂ ਗੁਰਦੁਆਰੇ ਅਤੇ ਮੰਦਰ ਖੁਲ੍ਹੇ ਹਨ। ਉਨ੍ਹਾਂ ਸਰਕਾਰ ਉੱਤੇ ਧਾਰਮਿਕ ਤੌਰ 'ਤੇ ਵਿਤਕਰਾ ਕਰਨ ਤੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਏ ਜਾਣ ਦੀ ਗੱਲ ਆਖੀ।