ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦਾ ਇਤਿਹਾਸਕ ਗੱਠਜੋੜ- ਡਾ.ਚੀਮਾ - ਰਾਜਨੀਤੀ 'ਚ ਨਵਾਂ ਬਦਲਾਅ
ਰੂਪਨਗਰ: ਅਗਾਮੀ ਵਿਧਾਨਸਭਾ ਚੋਣਾਂ ਨੂੰ ਲੈਕੇ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵਲੋਂ ਗੱਠਜੋੜ ਕੀਤਾ ਗਿਆ ਹੈ। ਜਿਸ ਨੂੰ ਲੈਕੇ ਡਾ.ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਹ ਗੱਠਜੋੜ ਇਤਿਹਾਸਕ ਹੈ। ਉਨ੍ਹਾਂ ਕਿਹਾ ਕਿ ਇਸ ਗੱਠਜੋੜ ਨਾਲ ਪੰਜਾਬ ਦੀ ਰਾਜਨੀਤੀ 'ਚ ਨਵਾਂ ਬਦਲਾਅ ਆਇਆ ਹੈ। ਉਨ੍ਹਾਂ ਦਾ ਕਹਿਣਾ ਕਿ ਅਕਾਲੀ ਦਲ ਬਸਪਾ ਗੱਠਜੋੜ 2022 ਦੀਆਂ ਚੋਣਾਂ 'ਚ ਪੰਜਾਬ 'ਚ ਸਰਕਾਰ ਬਣਾਉਣ ਜਾ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਕਿ ਚੋਣਾਂ ਜਿੱਤਣ ਤੋਂ ਬਾਅਦ ਉਪ ਮੁੱਖ ਮੰਤਰੀ ਕਿਸ ਪਾਰਟੀ ਦਾ ਹੋਵੇਗਾ ਇਸ ਸਬੰਧੀ ਵਿਚਾਰ ਚੋਣਾਂ ਤੋਂ ਬਾਅਦ ਕੀਤਾ ਜਾਵੇਗਾ।